ਮੈਗਾ ਰੋਜ਼ਗਾਰ ਮੇਲੇ ਲਈ ਪ੍ਰਾਰਥੀ 15 ਸਤੰਬਰ ਤੱਕ ਕਰਨ ਆਨਲਾਈਨ ਅਪਲਾਈ

Sorry, this news is not available in your requested language. Please see here.

-ਮਾਈਕਰੋਸਾਫ਼ਟ ਕੰਪਨੀ ਵੱਲੋਂ ਯੋਗ ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ
-ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਵਧੇਰੇ ਜਾਣਕਾਰੀ ਲਈ 98776-10877 ‘ਤੇ ਕੀਤਾ ਜਾ ਸਕਦੇ ਸੰਪਰਕ
ਪਟਿਆਲਾ, 11 ਸਤੰਬਰ:
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਛੇਵਾਂ ਮੈਗਾ ਰੋਜ਼ਗਾਰ ਮੇਲਾਲਗਾਇਆ ਜਾ ਰਿਹਾ ਹੈ ਜਿਸ ਵਿੱਚ ਨਾਮੀ ਕੰਪਨੀਆਂ ਦੁਆਰਾ ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਮੈਗਾ ਰੋਜ਼ਗਾਰ ਮੇਲੇ ‘ਚ ਭਾਗ ਲੈਣ ਦੇ ਚਾਹਵਾਨ ਉਮੀਦਵਾਰ 15 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ‘ਚ ਹੋਰਨਾਂ ਕੰਪਨੀਆਂ ਤੋਂ ਇਲਾਵਾ ਮਾਈਕਰੋਸਾਫ਼ਟ ਕੰਪਨੀ ਦੁਆਰਾ ਵੀ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ, ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂਬੀ.ਟੈਕ (ਸੀ.ਐਸ.ਸੀ, ਆਈ.ਟੀ., ਇਲੈਕਟਰੋਨਿਕਸ) ਦੇ 2019 ਤੋਂ 2021 ਪਾਸ ਹੋਏ ਵਿਦਿਆਰਥੀਆਂ ਦੀ ਵਰਚੂਅਲ ਇੰਟਰਵਿਊ ਲਈ ਜਾਵੇਗੀ ਅਤੇ ਐਮ.ਬੀ.ਏ. (ਮਾਰਕੀਟਿੰਗ, ਜਨਰਲ ਮੈਨੇਜਮੈਂਟ, ਇਨਫਰਮੇਸ਼ਨ ਮੈਨੇਜਮੈਂਟ) 2020 ਤੋਂ 2021 ਪਾਸ ਹੋਏ ਵਿਦਿਆਰਥੀ ਭਾਗ ਲੈ ਸਕਦੇ ਹਨ। ਕੰਪਨੀ ਵੱਲੋਂ ਚੁਣੇ ਗਏ ਪ੍ਰਾਰਥੀਆਂ ਨੂੰ 12 ਤੋਂ 43 ਲੱਖ ਰੁਪਏ ਦੇ ਸਲਾਨਾ ਪੈਕੇਜ ਦਿੱਤਾ ਜਾਵੇਗਾ ਅਤੇ ਕੰਮ ਕਰਨ ਲਈ ਹੈਦਰਾਬਾਦ, ਬੰਗਲੌਰ ਅਤੇ ਨੋਏਡਾ ਵਿਖੇ ਬੁਲਾਇਆ ਜਾਵੇਗਾ। ਇਸ ਮੈਗਾ ਵਰਚੂਅਲ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ https://forms.office.com/Pages/ResponsePage.aspx?id=v4j5cvGGr0GRqy180BHbR1UnobS1q5hHmTqETPe-pIVUN1NNQjlFQ0tQU1hQMEdIQzhBSjdWOVNORS4u ‘ਤੇ 15 ਸਤੰਬਰ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਹੈਲਪਲਾਈਨ ਨੰਬਰ 98776-10877 ‘ਤੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।