— ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸਹਾਇਕ ਕਮਿਸ਼ਨਰ (ਜ) ਨੇ ਕੀਤੀ ਸ਼ਿਰਕਤ
— ਗਿੱਧੇ ਵਿੱਚ ਸਰਕਾਰੀ ਕਾਲਜ ਰੋਪੜ ਦੀ ਟੀਮ ਨੇ ਕੀਤਾ ਪਹਿਲਾ ਸਥਾਨ ਹਾਸਲ
ਰੂਪਨਗਰ, 29 ਨਵੰਬਰ:
ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਕਾਲਜ ਰੋਪੜ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਓਪਨ ਯੁਵਕ ਮੇਲੇ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ (ਜ) ਰੂਪਨਗਰ ਸ. ਅਰਵਿੰਦਰਪਾਲ ਸਿੰਘ ਸੋਮਲ ਨੇ ਸ਼ਿਰਕਤ ਕੀਤੀ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਯੁਵਕ ਮੇਲੇ ਦਾ ਉਦਘਾਟਨ ਪ੍ਰਿੰਸੀਪਲ ਸਰਕਾਰੀ ਕਾਲਜ ਰੋਪੜ ਜਤਿੰਦਰ ਸਿੰਘ ਗਿੱਲ ਨੇ ਜੋਤੀ ਪ੍ਰਚਲਨ ਕਰਕੇ ਕੀਤਾ।ਡਾ. ਮਲਕੀਤ ਸਿੰਘ ਮਾਨ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਅਤੇ ਯੁਵਕ ਮੇਲੇ ਦੀ ਰੂਪ ਰੇਖਾ ਸੰਬਧੀ ਜਾਣਕਾਰੀ ਦਿੱਤੀ।
ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ।
ਯੁਵਕ ਮੇਲੇ ਦੇ ਕਨਵੀਨਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ ਗਿੱਧੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਸਥਾਨ ਅਤੇ ਸੰਤ ਬਾਬਾ ਸੇਵਾ ਸਿੰਘ ਮੈਮੋ. ਸਰਕਾਰੀ ਕਾਲਜ ਮੁੰਨੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਰਵਾਇਤੀ ਲੋਕ ਗੀਤ (ਲੰਬੀ ਹੇਕ) ਵਿੱਚ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋ. ਕਾਲਜ ਬੇਲਾ ਨੇ ਪਹਿਲਾ ਅਤੇ ਸੰਤ ਬਾਬਾ ਸੇਵਾ ਸਿੰਘ ਮੈਮੋ. ਸਰਕਾਰੀ ਕਾਲਜ ਮੁੰਨੇ ਨੇ ਦੂਜਾ, ਰਵਾਇਤੀ ਪਹਿਰਾਵਾ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਸੰਤ ਬਾਬਾ ਸੇਵਾ ਸਿੰਘ ਮੈਮੋ. ਸਰਕਾਰੀ ਕਾਲਜ ਮੁੰਨੇ ਨੇ ਦੂਜਾ, ਭਾਸ਼ਣ ਪ੍ਰਤੀਯੋਗਤਾ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਸ਼ਿਵਾਲਿਕ ਹਿਲਜ ਕਾਲਜ ਆੱਫ ਐਜੂਕੇਸ਼ਨ ਪੱਟੀ ਨੰਗਲ ਨੇ ਦੂਜਾ, ਕਵੀਸ਼ਰੀ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਸ.ਸ.ਸ.ਸਕੂਲ (ਲੜਕੀਆਂ) ਰੋਪੜ ਨੇ ਦੂਜਾ, ਬੇਕਾਰ ਵਸਤੂਆਂ ਦਾ ਸਦਉਪਯੋਗ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਚਮਕੌਰ ਸਾਹਿਬ ਨੇ ਦੂਜਾ, ਛਿੱਕੂ ਬਣਾਉਣਾ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਆਨੰਦਪੁਰ ਸਾਹਿਬ ਨੇ ਦੂਜਾ, ਕਢਾਈ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਆਨੰਦਪੁਰ ਸਾਹਿਬ ਨੇ ਪਹਿਲਾ, ਅਤੇ ਸਰਕਾਰੀ ਕਾਲਜ ਰੋਪੜ ਨੇ ਦੂਜਾ, ਪੱਖੀ ਬਣਾਉਣਾ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਆਨੰਦਪੁਰ ਸਾਹਿਬ ਨੇ ਦੂਜਾ, ਨਾਲ਼ਾ ਬੁਣਨਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਆਨੰਦਪੁਰ ਸਾਹਿਬ ਨੇ ਪਹਿਲਾ ਅਤੇ ਸਰਕਾਰੀ ਕਾਲਜ ਰੋਪੜ ਨੇ ਦੂਜਾ ਅਤੇ ਪੀੜ੍ਹੀ ਦੀ ਬੁਣਾਈ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਯੂਥ ਆਗੂ ਸਿਮਰਨ ਅਤੇ ਗਿੱਧਾ ਕਲਾਕਾਰਾ ਹਰਦੀਪ ਕੌਰ ਦਾ ਉਚੇਚੇ ਤੌਰ ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ, ਡਾ. ਦਲਵਿੰਦਰ ਸਿੰਘ ਵੱਖ-ਵੱਖ ਕਾਲਜਾਂ ਦੇ ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਯੁਵਕ ਮੇਲੇ ਦਾ ਆਨੰਦ ਮਾਣਿਆ। ਯੁਵਕ ਮੇਲੇ ਨੂੰ ਸਫਲ ਬਣਾਉਣ ਵਿੱਚ ਰੈੱਡ ਰਿਬਨ ਕਲੱਬ ਦੇ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਕੀਰਤੀ ਭਾਗੀਰਥ, ਪ੍ਰੋ. ਰਵਨੀਤ ਕੌਰ, ਪ੍ਰੋ. ਜਗਜੀਤ ਸਿੰਘ ਨੇ ਅਹਿਮ ਰੋਲ ਅਦਾ ਕੀਤਾ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਹਰਦੀਪ ਕੌਰ ਅਤੇ ਪ੍ਰੋ. ਲਵਲੀਨ ਵਰਮਾ ਨੇ ਕੀਤਾ।

English






