ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ 10 ਰੋਜ਼ਾ ਅੰਤਰਰਾਜ਼ੀ ਦੌਰਾ ਕਰਵਾਇਆ ਗਿਆ

Sorry, this news is not available in your requested language. Please see here.

– ਵੱਖ-ਵੱਖ ਯੂਥ ਕਲੱਬਾਂ ਦੇ 72 ਭਾਗੀਦਾਰਾਂ ਨੇ ਲਿਆ ਹਿੱਸਾ

ਲੁਧਿਆਣਾ, 22 ਦਸੰਬਰ 2023

– ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ (ਚੰਡੀਗੜ੍ਹ) ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਦੀ ਅਗਵਾਈ ਵਿੱਚ ਦਸ ਦਿਨਾ ਦਾ ਅੰਤਰਰਾਜ਼ੀ ਦੌਰਾ ਕਰਵਾਇਆ ਗਿਆ, ਜਿਸ ਵਿੱਚ ਤਿੰਨ ਜ਼ਿਲ੍ਹਿਆਂ ਦੇ (ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ) ਦੇ ਯੂਥ ਕਲੱਬਾਂ ਦੇ 72 ਭਾਗੀਦਾਰਾ ਨੇ ਭਾਗ ਲਿਆ।
ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਨੇ ਦੱਸਿਆ ਕਿ ਇਹ ਦੋਰਾ 12 ਦਸੰਬਰ ਤਂੋ 21 ਦਸੰਬਰ ਤੱਕ ਹੈਦਰਾਬਾਦ (ਤੇਲੰਗਨਾਂ) ਵਿਖੇ ਕਰਵਾਇਆ ਗਿਆ ਅਤੇ ਇਸ ਟੂਰ ਦਾ ਸਾਰਾ ਖਰਚਾ ਵਿਭਾਗ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅੰਤਰਰਾਜ਼ੀ ਦੋਰਿਆਂ ਦਾ ਮੁੱਖ ਮੰਤਵ ਦੂਸਰੇ ਰਾਜ਼ਾ ਦੇ ਸਭਿਆਚਾਰ, ਪ੍ਰੰਪਰਾਵਾਂ, ਕਲਾ ਕ੍ਰਿਤੀਆ, ਰਹਿਣ-ਸਹਿਣ, ਖਾਣ ਪੀਣ ਆਦਿ ਬਾਰੇ ਜਾਣਕਾਰੀ ਲੈਂਦਿਆਂ ਆਪਣੇ ਸੱਭਿਆਚਾਰ ਬਾਰੇ ਜਾਣੂ ਕਰਵਾਉਣਾ ਹੈ।
ਇਸ ਸਮੇਂ ਦੋਰਾਨ ਦਿੱਲੀ ਵਿਖੇ ਭਾਗੀਦਾਰਾਂ ਨੂੰ ਗਾਲਿਬ ਦੀ ਮਜ਼ਾਰ, ਹਿੰਮਾਯੂੰ ਦਾ ਮਕਬਰਾ,ਲਾਲ ਕਿਲਾ,ਜਾਮਾ ਮਸਜਿਦ ਅਤੇ ਹੈਦਰਾਬਾਦ ਵਿਖੇ ਚਾਰਮੀਨਾਰ, ਗੋਲਕੁੰਡਾ ਕਿਲਾ, ਲੁੰਬਨੀ ਪਾਰਕ, ਬਿਰਲਾ ਮੰਦਿਰ, ਨਹਿਰੂ ਚਿੜੀਆ ਘਰ, ਮਿਉਜੀਅਮ , ਐਨ.ਟੀ.ਆਰ ਗਾਰਡਨ, ਅਮਰਜੋਤੀ, ਫਿਲਮ ਸਿਟੀ ਆਦਿ ਸਥਾਨ ਦਿਖਾਏ ਗਏ। ਵਿਖਾਈ ਗਈ।
ਇਸ ਦੋਰਾਨ ਬਲਕਾਰ ਸਿੰਘ, ਗੁਰਜੀਤ ਕੌਰ, ਸੁਪਰਜੀਤ ਕੋਰ ਅਤੇ ਪਰਮਵੀਰ ਸਿੰਘ ਨੇ ਭਾਗੀਦਾਰਾਂ ਵਿੱਚ ਅਨੁਸਾਸ਼ਨ ਨੂੰ ਬਣਾਈ ਰੱਖਣ ਲਈ ਆਪਣੀ ਅਹਿਮ ਭੁਮਿਕਾ ਨਿਭਾਈ।