— ਪਰਾਲੀ ਦੇ ਪ੍ਰਬੰਧਨ ਲਈ ਤਾਇਨਾਤ ਕੀਤੇ ਕਲਸਟਰ ਅਤੇ ਨੋਡਲ ਅਫਸਰਾਂ ਦੀ ਕੀਤੀ ਗਈ ਮੀਟਿੰਗ
ਰੂਪਨਗਰ, 20 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਰੂਪਨਗਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਸਰਫੇਸ ਸੀਡਰ, ਸੁਪਰ ਸੀਡਰ, ਮਲਚਰ ਆਦਿ ਮਸ਼ੀਨਾਂ ਦੇ ਪੂਰੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਉਣ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੇ ਪ੍ਰਬੰਧਨ ਲਈ ਤਾਇਨਾਤ ਕੀਤੇ ਕਲਸਟਰ ਅਤੇ ਨੋਡਲ ਅਫਸਰਾਂ ਦੀ ਮੀਟਿੰਗ ਕਰਦਿਆਂ ਕੀਤਾ।
ਉਨ੍ਹਾਂ ਕਲਸਟਰ ਅਤੇ ਨੋਡਲ ਅਫਸਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਨੇ ਹੁਣ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ ਤੇ ਸ਼ਾਨਦਾਰ ਕੰਮ ਕੀਤਾ ਹੈ, ਅਤੇ ਹੁਣ ਅੰਤਲੇ ਦਿਨਾਂ ਵਿੱਚ ਵੀ ਇਸ ਤੇ ਜ਼ਮੀਨੀ ਪੱਧਰ ਤੇ ਕੰਮ ਕਰਦੇ ਹੋਏ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਤਾਇਨਾਤ ਕੀਤੇ ਕਲਸਟਰ ਅਤੇ ਨੋਡਲ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਨੇੜੇ ਹੋਣ ਕਾਰਨ ਪਰਾਲੀ ਸਾੜਨ ਦੀਆਂ ਜਿਆਦਾ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਜਿਸ ਨੂੰ ਅਸਫ਼ਲ ਕਰਨ ਲਈ ਜਿਆਦਾ ਜਾਗਰੂਕ ਹੋਣ ਦੀ ਲੋੜ ਹੈ।
ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ, ਜ਼ਿਲ੍ਹੇ ਵਿੱਚ ਲਗਾਏ ਗਏ ਕਲੱਸਟਰ ਅਫ਼ਸਰਾਂ, ਨੋਡਲ ਅਫ਼ਸਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ਤੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਨ ਅਤੇ ਖ਼ੇਤੀਬਾੜੀ ਵਿਭਾਗ ਵੱਲੋਂ ਉਪਲਬਧ ਕਰਵਾਈ ਗਈ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਦੱਸਣ।
ਇਸ ਮੀਟਿੰਗ ਵਿੱਚ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਅਤੇ ਹੋਰ ਵਿਭਾਗਾਂ ਤੋਂ ਕਿਸਾਨਾਂ ਨੂੰ ਮੁਹਈਆ ਕਰਵਾਈ ਗਈ ਮਸ਼ੀਨਰੀ ਦੀ ਜਾਣਕਾਰੀ ਵੀ ਲਈ ਅਤੇ ਜਿਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਹੁਣ ਤੱਕ ਮਸ਼ੀਨਰੀ ਨਹੀਂ ਮਿਲੀ ਉਨ੍ਹਾਂ ਤੱਕ ਪਹੁੰਚਾਉਣ ਲਈ ਕਿਹਾ ਗਿਆ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ. ਬਲਜਿੰਦਰ ਸਿੰਘ ਗਰੇਵਾਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ, ਐਸਡੀਐਮ ਮੋਰਿੰਡਾ ਸ਼੍ਰੀ ਦੀਪਾਂਕਰ ਗਰਗ, ਐਸਡੀਐਮ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸ. ਮਨਦੀਪ ਸਿੰਘ ਢਿੱਲੋਂ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀਮਤੀ ਅਨੁਰਾਧਾ ਸ਼ਰਮਾ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਭਾਗ ਸ਼੍ਰੀ ਮਾਈਕਲ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ਼੍ਰੀ ਦਵਿੰਦਰ ਬਜਾਜ, ਖ਼ੇਤੀਬਾੜੀ ਅਫ਼ਸਰ ਸ਼੍ਰੀ ਪੰਕਜ ਸਿੰਘ, ਡੀ.ਐਸ.ਪੀ. ਸ. ਜਰਨੈਲ ਸਿੰਘ, ਡੀ.ਐਸ.ਪੀ. ਸ. ਮਨਜੀਤ ਸਿੰਘ ਔਲਖ, ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਗਏ ਸਮੂਹ ਨੋਡਲ ਅਫ਼ਸਰ ਹਾਜ਼ਰ ਸਨ।

हिंदी






