ਵਧੀਕ ਡਿਪਟੀ ਕਮਿਸ਼ਨਰ ਨੇ ਆਜਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

13 ਅਗਸਤ ਨੂੰ ਕਰਵਾਈ ਜਾਵੇਗੀ ਫੂਲ ਡ੍ਰੈਸ ਰਿਹਰਸਲ
ਅੰਮ੍ਰਿਤਸਰ , 22 ਜੁਲਾਈ 2021
ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ 75ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਵਲੋਂ ਸਬੰਧਤ ਅਧਿਕਾਰੀਆਂ ਮੀਟਿੰਗ ਕੀਤੀ ਗਈ।
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਫੁੱਲ ਡਰੈਸ ਰਿਹਰਸਲ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾਵੇ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਰਿਹਰਸਲ ਦੌਰਾਨ ਵੀ ਬੱਚਿਆਂ ਲਈ ਪੀਣ ਵਾਲੇ ਪਾਣੀ ਦਾ ਪੂਰਾ ਇੰਤਜਾਮ ਰੱਖਿਆ ਜਾਵੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਨਿਪਟਣ ਲਈ ਐਂਬੂਲੈਂਸ ਦੀ ਡਿਊਟੀ ਵੀ ਰਿਹਰਸਲ ਦੌਰਾਨ ਲਗਾਈ ਜਾਵੇ।
ਇਸ ਮੌਕੇ ਸ੍ਰੀ ਸੰਦੀਪ ਰਿਸ਼ੀ ਵਧੀਕ ਕਮਿਸ਼ਨਰ ਨਗਰ ਨਿਗਮ, ਡਾ.ਹਰਨੂਰ ਕੌਰ ਢਿਲੋਂ ਸਹਾਇਕ ਕਮਿਸ਼ਨਰ ਜਨਰਲ, ਐਸ.ਡੀ.ਐਮ. ਮੈਡਮ ਅਨਾਇਤ ਗੁਪਤਾ, ਡਾ. ਚਰਨਜੀਤ ਸਿੰਘ ਸਿਵਲ ਸਰਜਨ, ਮੈਡਮ ਜਸਵੰਤ ਕੌਰ ਏ.ਸੀ.ਪੀ., ਐਸ.ਪੀ. ਅਮਨਦੀਪ ਕੌਰ, ਐਸ.ਈ. ਜੇ.ਐਚ. ਚਾਹਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਆਜ਼ਾਦੀ ਦਿਵਸ ਸਬੰਧੀ ਮੀਟਿੰਗ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਸ੍ਰੀ ਸੰਦੀਪ ਰਿਸ਼ੀ ਵਧੀਕ ਕਮਿਸ਼ਨਰ ਨਗਰ ਨਿਗਮ ਅਤੇ ਡਾ.ਹਰਨੂਰ ਕੌਰ ਢਿਲੋਂ ਸਹਾਇਕ ਕਮਿਸ਼ਨਰ ਜਨਰਲ