ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲੇ੍ਹ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ—ਨਿਰਦੇਸ਼ਾ ਜਾਰੀ

S. Ravinder Singh Arora
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲੇ੍ਹ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ—ਨਿਰਦੇਸ਼ਾ ਜਾਰੀ

Sorry, this news is not available in your requested language. Please see here.

ਫਾਜ਼ਿਲਕਾ, 07 ਫਰਵਰੀ 2024

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਅਧਿਕਰੀਆਂ ਨਾਲ ਮੀਟਿੰਗ ਕਰਦਿਆਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲੇ੍ਹ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ—ਨਿਰਦੇਸ਼ਾ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਬਚਿਆਂ ਦੀ ਜਾਨ—ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ, ਉਲੰਘਣਾ ਕਰਨ ਵਾਲਿਆ ਖਿਲਾਫ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲ ਵੈਨ ਦੇ ਵਾਹਨ ਚਾਲਕ ਇਹ ਪੂਰਨ ਤੌਰ ਤੇ ਯਕੀਨੀ ਬਣਾਉਣ ਕਿ ਸਕੂਲ ਵੈਨਾਂ *ਚ ਹਰੇਕ ਲੋੜੀਂਦੇ ਯੰਤਰ ਹੋਣੇ ਚਾਹੀਦੇ ਹਨ ਤੇ ਨਿਰਧਾਰਤ ਮਾਪਦੰਡ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਲ ਪਾਲਿਸੀ ਅਧੀਨ ਸਕੂਲੀ ਵੈਨਾ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਸਕੂਲ ਵਾਹਨ ਦਾ ਮਿਆਦ ਵਾਲਾ ਫਿਟਨੈਸ ਸਰਟੀਫਿਕੇਟ ਅਤੇ ਪਰਮਿਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਮਰਜੰਸੀ ਖਿੜਕੀ ਸਜੇ ਹੱਥ ਪਿਛਲੇ ਪਾਸੇ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਬਸ ਦੇ ਰੁਕਣ *ਤੇ ਹੀ ਬਚਿਆਂ ਨੂੰ ਚੜਾਇਆ ਅਤੇ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਵੈਨਾਂ ਤੇ ਸਪੀਡ ਗਵਰਨਰ ਲਗਿਆ ਹੋਣਾ ਚਾਹੀਦਾ ਹੈ ਤੇ ਵੈਨਾਂ ਦੀ ਸਪੀਡ 40 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਵੈਨਾਂ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗੇ ਹੋਣੇ ਚਾਹੀਦੇ ਹਨ ਤੇ ਚਲਦੀ ਹਾਲਤ ਵਿਚ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਵੈਨ ਵਿਖੇ ਫਸਟ ਐਡ ਕਿਟ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐਮਰਜੰਸੀ ਅੱਗ ਬੁਝਾੳਣ ਵਾਲਾ ਯੰਤਰ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਦੀ ਸਹੂਲਤ ਲਈ ਲੇਡੀ ਅਟੈਂਡ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੈਨ ਡਰਾਈਵਰ ਆਪਣੀ ਵਰਦੀ ਵਿਚ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵੈਨ ਦੇ ਪਿਛੇ ਚਾਈਲਡ ਹੈਲਪ ਲਾਈਨ ਨੰਬਰ, ਡੀ.ਟੀ.ਓ ਦਫਤਰ ਨੰਬਰ ਅਤੇ ਸਕੂਲ ਅਥਾਰਟੀ ਦਾ ਨੰਬਰ ਲਿਖਿਆ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੈਨ ਦੇ ਅੱਗੇ ਪਿੱਛੇ ਸਕੂਲ ਬਸ ਲਿਖਿਆ ਹੋਣਾ ਚਾਹੀਦਾ ਹੈ ਅਤੇ ਨਾਲ ਹੀ ਖਿੜਕਿਆਂ *ਤੇ ਗਰੀਨ ਲਗੀ ਹੋਣੀ ਚਾਹੀਦੀ ਅਤੇ ਵੈਨਾਂ ਵਿਚ ਬਚਿਆਂ ਦੇ ਬੈਗ ਰੱਖਣ ਲਈ ਅੱਲਗ ਤੋਂ ਰੈਕ ਹੋਣਾ ਚਾਹੀਦਾ ਹੈ।

ਇਸ ਮੌਕੇ ਡਿਪਟੀ ਡੀ.ਈ.ਓ ਪੰਕਜ ਅੰਗੀ ਤੇ ਅੰਜੂ ਸੇਠੀ, ਡਾ. ਐਰਿਕ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਰੀਤੂ ਬਾਲਾ ਤੋਂ ਇਲਾਵਾ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਤੇ ਸਕੂਲ ਸਟਾਫ ਮੌਜੂਦ ਸੀ।

ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਵਿਭਾਗਾਂ ਨੂੰ ਗਤੀਵਿਧੀਆਂ ਕਰਨ ਦੇ ਆਦੇਸ਼ ਜਾਰੀ
ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਨੇ ਵਿਭਾਗੀ ਅਧਿਕਾਰੀਆਂ ਨੂੰ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਨ ਦੀ ਹਦਾਇਤੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੜਕੀ ਨਿਯਮਾਂ ਅਤੇ ਟਰੇਫਿਕ ਰੂਲਾਂ ਬਾਰੇ ਜਾਣਕਾਰੀ ਦੇਣ ਲਈ ਵਧ ਤੋਂ ਵੱਧ ਸੈਮੀਨਾਰ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਸਭਨਾਂ ਅੰਦਰ ਜਾਗਰੂਕਤਾ ਦਾ ਹੋਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਤੇ ਚਲਦੇ ਸਮੇਂ ਨਿਯਮਾਂ ਦੇ ਗਿਆਨ ਹੋਣ ਨਾਲ ਜਿਥੇ ਅਸੀਂ ਖੁਦ ਸੁਰੱਖਿਅਤ ਮਹਿਸੂਸ ਕਰਦੇ ਹਾਂ ਉਥੇ ਦੂਸਰੇ ਦੀ ਜਾਨ ਨੂੰ ਵੀ ਬਚਾ ਸਕਦੇ ਹਾਂ।

ਇਸ ਮੌਕੇ ਟਰੈਫਿਕ ਇੰਚਾਰਜ ਫਾਜਿਲਕਾ ਪਵਨ ਕੁਮਾਰ, ਪੁਲਿਸ ਵਿਭਾਗ ਤੋਂ ਮਲਕੀਤ ਸਿੰਘ, ਸੰਜੇ ਸਰਮਾ ਆਰਟੀਓ ਦਫਤਰ ਆਦਿ ਸਟਾਫ ਮੌਜੂਦ ਸੀ।