ਬਰਨਾਲਾ, 21 ਜੂਨ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਕੌਮਾਂਤਰੀ ਯੋਗ ਦਿਵਸ ਵਰਚੁਅਲ ਤਰੀਕੇ ਨਾਲ ਮਨਾਇਆ ਗਿਆ।
ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਸਰਬਜੀਤ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਕੋਰੋਨਾ ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਨਲਾਈਨ ਤਰੀਕੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਪੋ ਆਪਣੇ ਘਰਾਂ ਵਿੱਚ ਹੀ ਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਹਰਕੰਵਲਜੀਤ ਕੌਰ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਆਨਲਾਈਨ ਯੋਗ ਸਮਾਗਮਾਂ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਯੋਗ ਦੇ ਸਰੀਰਕ ਅਤੇ ਮਾਨਸਿਕ ਅਰੋਗਤਾ ਪੱਖੋਂ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਦਿਵਸ ਨੂੰ ਸਮਰਪਿਤ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਵੀ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਪ੍ਰਸਾਰਿਤ ਕੀਤਾ ਗਿਆ।
ਬੀ ਵਿਦ ਯੋਗ, ਬੀ ਐਟ ਹੋਮ’ ਥੀਮ ਤਹਿਤ ਮਨਾਇਆ ਯੋਗ ਦਿਵਸ
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਪੂਨਮ ਵਸ਼ਿਸ਼ਟ ਤੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੋਡਲ ਅਫਸਰ ਡਾ. ਮਨੀਸ਼ਾ ਅਗਰਵਾਲ ਜ਼ਿਲਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਬਰਨਾਲਾ ਦੀ ਅਗਵਾਈ ਹੇਠ ਯੋਗ ਦਿਵਸ ਮਨਾਇਅ; ਗਿਆ। ਇਸ ਦਾ ਥੀਮ ‘ਬੀ ਵਿਦ ਯੋਗ, ਬੀ ਐਟ ਹੋਮ’ ਸੀ। ਇਸ ਮੌਕੇ ਲਗਭਗ 250 ਅਧਿਕਾਰੀਆ/ਕਰਮਚਾਰੀਆ ਨੇ ਆਨਲਾਈਨ ਸੈਸ਼ਨ ਜੁਆਇਨ ਕੀਤਾ।

English





