ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ਅਫ਼ਸਰ ਨੂੰ ਸਹਿਯੋਗ ਦੇਣ ਵੋਟਰ :ਅਮਿਤ ਤਲਵਾੜ

AMIT TALWAR
ਕਿਰਾਏਦਾਰਾਂ/ ਨੌਕਰਾਂ/ ਪੇਇੰਗ ਗੈਸਟ ਦੀ ਸੂਚਨਾ, ਪੁਲਿਸ ਥਾਣੇ ਦੇਣ ਦੇ ਹੁਕਮ ਕੀਤੇ ਜਾਰੀ

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ਅਫ਼ਸਰ ਨੂੰ ਸਹਿਯੋਗ ਦੇਣ ਵੋਟਰ :ਅਮਿਤ ਤਲਵਾੜ

ਐਸ.ਏ.ਐਸ ਨਗਰ 14 ਸਤੰਬਰ:

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਸ੍ਰੀ ਅਮਿਤ ਤਲਵਾੜ ਵਲੋਂ ਦੱਸਿਆ ਗਿਆ ਕਿ ਵੋਟਰ ਸੂਚੀ ਨੂੰ ਹੋਰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬੂਥ ਲੈਵਲ ਅਫ਼ਸਰ ਦੁਆਰਾ ਘਰ ਘਰ ਜਾ ਕੇ ਫਾਰਮ ਨੰ.6ਬੀ ਭਰਵਾਇਆ ਜਾ ਰਿਹਾ ਹੈ। ਉਨ੍ਹਾ ਦਸਿਆ ਕਿ ਜ਼ਿਲਾ ਐਸ.ਏ.ਐਸ ਨਗਰ ਵਿਚ ਹੁਣ ਤੱਕ ਲਗਭਗ 1,70,000 ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਚੁੱਕਾ ਹੈ|

ਇਸ ਲਈ ਆਪ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੂਥ ਲੈਵਲ ਅਫ਼ਸਰਾਂ ਨੂੰ ਇਸ ਕੰਮ ਵਿੱਚ ਸਹਿਯੋਗ ਦਿੱਤਾ ਜਾਵੇ ਅਤੇ ਫਾਰਮ 6ਬੀ ਵਿੱਚ ਆਪਣਾ ਆਧਾਰ ਕਾਰਡ ਨੰਬਰ ਮੁਹੱਈਆ ਕਰਵਾਇਆ ਜਾਵੇ। ਉਨ੍ਹਾ ਕਿਹਾ ਕਿ ਵੋਟਰ ਆਪਣਾ ਆਧਾਰ ਕਾਰਡ ਲਿੰਕ ਕਰਨ ਲਈ  ਫਾਰਮ ਨੰ.6ਬੀ ਐਨ.ਵੀ.ਐਸ.ਪੀ.ਇਨ ਜਾਂ ਵੋਟਰ ਹੈਲਪਲਾਈਨ ਐਪ ਤੇ ਵੀ ਜਾ ਕੇ ਭਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।