ਸ਼ਰਾਬ ਦੇ ਠੇਕਿਆਂ ਨੂੰ ਸਿਹਤ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਜਾਂ ਲਾਇਸੈਂਸ ਲੈਣ ਸਬੰਧੀ ਹਦਾਇਤ

Sorry, this news is not available in your requested language. Please see here.

ਬਰਨਾਲਾ, 10 ਅਗਸਤ 2021
ਸਿਹਤ ਵਿਭਾਗ ਬਰਨਾਲਾ ਵੱਲੋਂ ਕਮਿਸ਼ਨਰ ਫੂਡ ਸੇਫਟੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਲਕੋਹਲ/ਸ਼ਰਾਬ ਦੇ ਠੇਕੇਦਾਰਾਂ ਨੂੰ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ਤੈਨਾਤ ਜਿਲਾ ਸਿਹਤ ਅਫਸਰ ਕਮ ਡੈਜੀਗਨੇਟਡ ਅਫਸਰ ( ਫੂਡ ਸੇਫਟੀ)  ਕੋਲੋਂ ਰਜਿਸਟ੍ਰੇਸ਼ਨ ਜਾਂ ਲਾਇਸੈਂਸ ਲੈਣ ਸਬੰਧੀ ਹਦਾਇਤ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਫੂਡ ਸੇਫਟੀ ਸਟੈਂਡਰਡ ਅਥਾਰਟੀ, ਪੰਜਾਬ ਦੇ ਹੁਕਮਾਂ ਅਨੁਸਾਰ ਜਿਨ੍ਹਾਂ ਅਲਕੋਹਲ/ਸ਼ਰਾਬ ਦੇ  ਠੇਕੇਦਾਰਾਂ ਦੀ ਕੁੱਲ ਵਿਕਰੀ ਸਲਾਨਾ 12 ਲੱਖ ਤੋਂ ਘੱਟ ਹੈ ਤਾਂ ਰਜਿਸਟ੍ਰੇਸ਼ਨ ਅਤੇ ਜੇਕਰ 12 ਲੱਖ ਤੋਂ ਵੱਧ ਹੈ ਤਾਂ ਲਾਇਸੈਂਸ ਲੈਣਾ ਲਾਜ਼ਮੀ ਹੋਵੇਗਾ।ਉਹਨਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਵਾਉਣ ਲਈ ਵਚਨਬੱਧ ਹਨ ਇਸ ਲਈ ਅਲਕੋਹਲ/ਸ਼ਰਾਬ ਦੇ ਠੇਕੇਦਾਰਾਂ ਨੂੰ ਅਪਾਣੀ ਰਜਿਸਟ੍ਰੇਸ਼ਨ ਜਾਂ ਲਾਇਸੈਂਸ ਪਹਿਲ ਦੇ ਆਧਾਰ `ਤੇ ਬਣਾ ਲੈਣਾ ਚਾਹੀਦਾ ਹੈ
ਡਾ ਜਸਪ੍ਰੀਤ ਸਿੰਘ ਗਿੱਲ ਜਿਲਾ ਸਿਹਤ ਅਫਸਰ ਕਮ ਡੈਜੀਗਨੇਟਡ ਅਫਸਰ (ਫੂਡ ਸੇਫਟੀ) ਬਰਨਾਲਾ ਨੇ ਦੱਸਿਆ ਕਿ ਫੂਡ ਸੇਫਟੀ ਕਮਿਸ਼ਨਰ ਪੰਜਾਬ ਵੱਲੋਂ ਪ੍ਰਾਪਤ ਇਸ ਹਦਾਇਤ ਸਬੰਧੀ ਕਰ ਤੇ ਆਬਾਕਾਰੀ ਅਫਸਰ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਤਾਂ ਜੋ ਇਸਦੀ ਪਾਲਣਾ ਕਰਵਾਈ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਕੋਈ ਵੀ ਅਲਕੋਹਲ/ਸ਼ਰਾਬ ਦਾ ਠੇਕੇਦਾਰ ਰਜਿਸਟ੍ਰੇਸ਼ਨ ਜਾਂ ਲਾਇਸੈਂਸ ਤੋਂ ਬਿਨਾਂ ਕੰਮ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਸਵਿੰਦਰ ਸਿੰਘ ਫੂਡ ਸੇਫਟੀ ਅਫਸਰ ਬਰਨਾਲਾ ਨੇ ਦੱਸਿਆ ਕਿ ਅਲਕੋਹਲ /ਸ਼ਰਾਬ ਦੇ ਠੇਕੇਦਾਰਾਂ ਵੱਲੋਂ ਇਹ ਰਜਿਸਟ੍ਰੇਸ਼ਨ ਜਾਂ ਲਾਇਸੈਂਸ ਲੈਣ ਲਈ 
foscos.fssai.gov.in ਆਨਲਾਇਨ ਪੋਰਟਲ ਤੇ ਅਪਲਾਈ ਕੀਤਾ ਜਾ ਸਕਦਾ ਹੈ।