ਸਕੂਲਾਂ ਵਿੱਚ ਸੋਲਰ ਸਿਸਟਮ ਲਾਉਣ ਦੀ ਪ੍ਰਕਿਰਿਆ ਜਾਰੀ

Sorry, this news is not available in your requested language. Please see here.

*ਸੰਧੂ ਪੱਤੀ ਤੇ ਹੰਡਿਆਇਆ ਸਕੂਲ ਵਿਚ ਸੋਲਰ ਸਿਸਟਮ ਪ੍ਰਕਿਰਿਆ ਮੁਕੰਮਲ

ਬਰਨਾਲਾ, 10 ਮਈ

             ਸਿੱਖਿਆ ਵਿਭਾਗ ਵੱਲੋਂ ਜ਼ਿਲਾ ਬਰਨਾਲਾ ਦੇ ਸਰਕਾਰੀ ਸਕੂਲਾਂ ਵਿਚ ਸੋਲਰ ਸਿਸਟਮ ਲਾਉਣ ਦੀ ਪ੍ਰਕਿਰਿਆ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਸਿੱਖਿਆ ਅਫਸਰ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਦੇ ਸਕੂਲਾਂ ਵਿਚ ਸੋਲਰ ਸਿਸਟਮ ਲਾਉਣ ਦੀ ਪਹਿਲਕਦਮੀ ਕੀਤੀ ਜਾ ਰਹੀ ਹੈ, ਇਹ ਜਿੱਥੇ ਵਾਤਾਵਰਣ ਪੱਖੀ ਹੈ, ਉਥੇ ਸਕੂਲਾਂ ’ਤੇ ਆਰਥਿਕ ਬੋਝ ਵੀ ਨਹੀਂ ਪਵੇਗਾ। ਉਨਾਂ ਦੱਸਿਆ ਕਿ ਜ਼ਿਲਾ ਬਰਨਾਲਾ ਦੇ 37 ਅਪਰ ਪ੍ਰਾਇਮਰੀ ਸਕੂਲਾਂ ਵਿਚ ਸੋਲਰ ਸਿਸਟਮ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ, ਜੋ ਕਿ ਪ੍ਰਕਿਰਿਆ ਅਧੀਨ ਹੈ। ਸਹਾਇਕ ਜ਼ਿਲਾ ਮੈਂਟਰ ਸਮਾਰਟ ਸਕੂਲ ਮਗਿੰਦਰਜੀਤ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸੰਧੂ ਪੱਤੀ ਸਕੂਲ  ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਸੋਲਰ ਸਿਸਟਮ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ।

ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ 33 ਪ੍ਰਾਇਮਰੀ ਸਕੂਲਾਂ ਵਿਚ ਸੋਲਰ ਸਿਸਟਮ ਪ੍ਰਕਿਰਿਆ ਅਧੀਨ ਹੈ।

             ਸੰਧੂ ਪੱਤੀ ਸਕੂਲ ਦੇ ਪਿ੍ਰੰਸੀਪਲ ਡਾ. ਰਵਿੰਦਰਪਾਲ ਨੇ ਦੱਸਿਆ ਕਿ ਇਹ ਸਿਸਟਮ ਸਕੂਲ ਲਈ ਵਰਦਾਨ ਸਾਬਿਤ ਹੋਵੇਗਾ। ਉਨਾਂ ਕਿਹਾ ਕਿ ਸਿੱਖਿਆ ਅਧਿਕਾਰੀਆਂ ਦੀ ਅਗਵਾਈ ਹੇਠ ਇਹ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ। ਹੰਡਿਆਇਆ ਸਕੂਲ ਦੇ ਪਿ੍ਰੰਸੀਪਲ ਹਰਨੇਕ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਉਪਰਾਲੇ ਸਦਕਾ ਸਕੂਲ ਵਿਚ ਸੋਲਰ ਸਿਸਟਮ ਅਧੀਨ ਮੀਟਰ ਲੱਗ ਚੁੱਕੇ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਲਖਵਿੰਦਰ ਕੁਮਾਰ, ਕਮੇਟੀ ਮੈਂਬਰ ਸੁਖਦੇਵ ਸਿੰਘ, ਹਰਬੰਸ ਸਿੰਘ, ਰਾਹੁਲ ਸ਼ਰਮਾ, ਜਰਨੈਲ ਸਿੰਘ ਸਮੇਤ ਸਮੁੱਚੇ ਅਮਲੇ ਵੱਲੋਂ ਸਿੱਖਿਆ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ।