ਸਮੂਹ ਨਗਰ ਕੌਂਸਲਾਂ ਵਿਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦਾ ਅੱਜ ਹੋਵੇਗਾ ਆਗਾਜ਼

DC SBS Nawanshahr Dr. Shena Aggarwal

Sorry, this news is not available in your requested language. Please see here.

ਨਵਾਂਸ਼ਹਿਰ, 23 ਅਕਤੂਬਰ :
ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਵਿਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦਾ ਆਗਾਜ਼ 24 ਅਕਤੂਬਰ, ਦਿਨ ਸਨਿੱਚਰਵਾਰ ਨੂੰ ਸਵੇਰੇ 11.30 ਵਜੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦੀ ਵਰਚੂਅਲ ਸ਼ੁਰੂਆਤ ਕਰਨਗੇ। ਉਨਾਂ ਦੱਸਿਆ ਕਿ ਇਸ ਸਬੰਧੀ ਜ਼ਿਲੇ ਦੀਆਂ ਨਗਰ ਕੌਂਸਲਾਂ ਨਵਾਂਸ਼ਹਿਰ, ਬਲਾਚੌਰ, ਬੰਗਾ ਅਤੇ ਰਾਹੋਂ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸੂਬਾ ਪੱਧਰ ’ਤੇ ਹੋ ਰਹੇ ਸ਼ੁਰੂਆਤੀ ਪ੍ਰੋਗਰਾਮ ਨਾਲ ਆਨਲਾਈਨ ਜੋੜਿਆ ਜਾਵੇਗਾ। ਉਨਾਂ ਦੱਸਿਆ ਕਿ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟ, 24 ਘੰਟੇ ਪਾਣੀ ਦੀ ਸਪਲਾਈ, ਐਲ. ਈ. ਡੀ. ਲਾਈਟਾਂ ਅਤੇ ਸਾਲਿਡ ਵੇਸਟ ਮੈਨੇਜਮੈਂਟ ਆਦਿ ਸਬੰਧੀ ਵਿਕਾਸ ਕਾਰਜ ਕਰਵਾਏ ਜਾਣਗੇ।