ਐਸ.ਏ.ਐਸ.ਨਗਰ, 27 ਅਕਤੂਬਰ:
ਅੱਜ ਭਾਰਤ ਸਰਕਾਰ ਦੇ ਖੇਡ ਵਿਭਾਗ, ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾ ਅਧੀਨ ਸਰਕਾਰੀ ਕਾਲਜ ਡੇਰਾਬੱਸੀ ਦੇ ਐਨ.ਐਸ.ਐਸ. ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਸੁਜਾਤਾ ਕੌਸਲ ਦੀ ਅਗਵਾਈ ਹੇਠ ਸਵੱਛ ਭਾਰਤ ਸਵੱਸਥ ਭਾਰਤ ਮੁਹਿੰਮ ਅਧੀਨ ਫਿਟ ਇੰਡੀਆ ਫਰੀਡਮ ਰਨ -4.0 ਕਰਵਾਈ ਗਈ । ਇਸ ਮੌਕੇ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਨੇ ਵਿਦਿਆਰਥੀਆ ਨੂੰ ਸਿਹਤ ਸਬੰਧੀ ਜਾਗਰੂਕ ਕਰਦੇ ਹੋਏ ਉਹਨਾਂ ਨੂੰ ਦੌੜ , ਕਸਰਤ ਅਤੇ ਸਵੇਰ ਦੀ ਸੈਰ ਨੂੰ ਆਪਣੇ ਨਿੱਤ ਜੀਵਨ ਵਿੱਚ ਨਿਯਮਤ ਤੌਰ ਤੇ ਆਪਣਾਉਣ ਲਈ ਪ੍ਰੇਰਿਤ ਕੀਤਾ । ਇਸ ਦੇ ਨਾਲ ਹੀ ਉਹਨਾ ਨੇ ਵਿਦਿਆਰਥੀਆ ਨੂੰ ਚੰਗਾ ਖਾਣ ਪੀਣ ਅਤੇ ਬੁਰੀ ਆਦਤਾਂ ਤੋਂ ਦੂਰ ਰਹਿਣ ਲਈ ਕਿਹਾ। ਇਸ ਮੌਕੇ ਐਨ.ਐਸ.ਐਸ ਵਲੰਟੀਅਰਜ਼ ਵੱਲੋਂ ਦੌੜ ਲਗਾਈ ਗਈ । ਇਸ ਮੌਕੇ ਵਾਇਸ ਪ੍ਰਿੰਸੀਪਲ ਪ੍ਰੋ. ਆਮੀ ਭੱਲਾ , ਐਨ.ਐਸ.ਐਸ. ਕਨਵੀਨਰ ਡਾ.ਅਮਰਜੀਤ ਕੌਰ ,ਪ੍ਰੋ. ਰਵਿੰਦਰ ਸਿੰਘ , ਪ੍ਰੋ. ਬੋਮਿੰਦਰ ਕੌਰ ਅਤੇ 30 ਐਨ.ਐਸ.ਐਸ. ਵਲੰਟੀਅਰ ਵੀ ਸ਼ਾਮਿਲ ਸਨ ।

English






