ਸਰਕਾਰੀ ਸਕੀਮਾਂ ਦੀ ਜਾਣਕਾਰੀ ਜਨਤਾ ਵਲੋਂ ਚੁਣੇ ਹੋਏ ਨੁਮਾਇੰਦਿਆਂ ਤੱਕ ਪੁੱਜਦਾ ਕੀਤਾ ਜਾਵੇ – ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ

Sorry, this news is not available in your requested language. Please see here.

ਸਰਕਾਰੀ ਸਕੀਮਾਂ ਦੀ ਜਾਣਕਾਰੀ ਜਨਤਾ ਵਲੋਂ ਚੁਣੇ ਹੋਏ ਨੁਮਾਇੰਦਿਆਂ ਤੱਕ ਪੁੱਜਦਾ ਕੀਤਾ ਜਾਵੇ – ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ

—-ਵੱਖ-ਵੱਖ ਚੱਲ ਰਹੀਆਂ ਸਰਕਾਰੀ ਸਕੀਮਾਂ ਦਾ ਲਿਆ ਜਾਇਜਾ

ਅੰਮ੍ਰਿਤਸਰ 31 ਅਕਤੂਬਰ: 

ਜਿਲ੍ਹਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਸਰਕਾਰ ਵਲੋਂ ਜੋ ਵੀ ਸਕੀਮਾਂ ਲੋਕਾਂ ਦੀਆਂ ਭਲਾਈ ਲਈ ਚਲਾਈਆਂ ਜਾਂਦੀਆਂ ਹਨਉਹ ਜਨਤਾ ਵਲੋਂ ਚੁਣੇ ਗਏ ਨੁਮਾਇੰਦਿਆਂ ਵਲੋਂ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਨਾਂ ਸਕੀਮਾਂ ਦਾ ਲਾਭ ਉਨਾਂ ਦੇ ਯੋਗਦਾਨ ਨਾਲ ਹਰ ਘਰ ਤੱਕ ਪਹੁੰਚਾਇਆ ਜਾ ਸਕੇ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਜਸਬੀਰ ਸਿੰਘ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਨੇ ਸਰਕਾਰ ਵਲੋਂ ਚਲਾਈ ਜਾ ਰਹੀ ਸਕੀਮ ਅਸ਼ੀਰਵਾਦਸ਼ਕਾਰਲਰਸ਼ਿਪ ਅਤੇ ਸ਼ਡਿਊਲ ਕਾਸਟ ਪਲਾਟ ਕੰਪੋਨੈਂਟ ਸਕੀਮ ਦਾ ਜਾਇਜਾ ਲੈਦਿਆਂ ਕੀਤਾ।  ਉਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਐਸ.ਸੀ/ਬੀ.ਸੀ. ਕੈਟਾਗਰੀ ਦੀਆਂ ਲੜਕੀਆਂ ਦੇ ਵਿਆਹ ਲਈ 51000/- ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਸਰਕਾਰ ਵਲੋਂ ਸ਼ਕਾਲਰਸ਼ਿਪ ਸਕੀਮ ਅਧੀਨ ਐਸ.ਸੀ./ਬੀ.ਸੀ. ਅਤੇ ਆਰਥਿਕ ਤੌਰ ਤੇ ਕਮਜ਼ੋਰ ਵਿਦਿਆਰਥੀਆਂ ਦੀ ਮਦਦ ਕੀਤੀ ਜਾਂਦੀ ਹੈ।

ਚੇਅਰਮੈਨ ਨੇ ਕਿਹਾ ਕਿ ਇਨਾਂ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਵੀ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਹਨ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ। ਇਸ ਮੌਕੇ ਰਾਜ ਦੇ ਮੀਡੀਆ ਕੁਆਰਡੀਨੇਟਰ ਸ: ਗੁਰਭੇਜ ਸਿੰਘ ਵਲੋਂ ਚੇਅਰਮੈਨ ਸ: ਜਸਪ੍ਰੀਤ ਸਿੰਘ ਨੂੰ ਆਹੁਦਾ ਸੰਭਾਲਣ ਦੀ ਵਧਾਈ ਦਿੱਤੀ।

ਇਸ ਮੀਟਿੰਗ ਵਿੱਚ ਉਪ ਅਰਥ ਅਤੇ ਅਕੰੜਾ ਸਲਾਹਕਾਰ ਸ੍ਰੀ ਚਰਨਜੀਤ ਸਿੰਘ ਅਤੇ ਸ੍ਰੀ ਸੰਦੀਪ ਕੁਮਾਰ ਸਹਾਇਕ ਖੋਜ ਅਫਸਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।