ਸਵੈ ਰੋਜ਼ਗਾਰ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ‘ਚ ਤਾਇਨਾਤ ਮਾਹਿਰਾਂ ਨਾਲ ਕੀਤਾ ਜਾ ਸਕਦੇ ਸੰਪਰਕ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

Sorry, this news is not available in your requested language. Please see here.

ਨੌਜਵਾਨ ਸਵੈ ਰੋਜ਼ਗਾਰ ਸਬੰਧੀ ਜਾਣਕਾਰੀ ਲਈ ਹੈਲਪਲਾਈਨ ਨੰਬਰ 98776-10877 ‘ਤੇ ਕਰਨ ਸੰਪਰਕ : ਰੋਜ਼ਗਾਰ ਅਫ਼ਸਰ
ਪਟਿਆਲਾ, 18 ਮਈ:
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਲ ਨਾਲ ਸਵੈ-ਰੋਜ਼ਗਾਰ ਅਪਣਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜਿਸ ਲਈ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਕਰਜ਼ਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਪ੍ਰਾਰਥੀ ਲਾਭ ਲੈ ਕੇ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਪ੍ਰਾਰਥੀ ਸਵੈ-ਰੋਜ਼ਗਾਰ ਨਾਲ ਜੁੜੀ ਕਿਸੀ ਵੀ ਤਰ੍ਹਾਂ ਦੀ ਸਕੀਮ ਦੀ ਜਾਣਕਾਰੀ ਲੈਣ ਅਤੇ ਅਪਲਾਈ ਕਰਨ ਲਈ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਚਲਾਏ ਜਾ ਰਹੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਦੇ ਹੈਲਪਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ‘ਚ ਤਾਇਨਾਤ ਮਾਹਰਾਂ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਵੀ ਤਕਨੀਕੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਵੈ ਰੋਜ਼ਗਾਰ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਟਰੇਨਿੰਗਾਂ ਸਬੰਧੀ ਜਾਣਕਾਰੀ ਦੇਣ ਸਮੇਤ ਵਿਭਾਗਾਂ ਨਾਲ ਪ੍ਰਾਰਥੀਆਂ ਦਾ ਸਿੱਧਾ ਸੰਪਰਕ ਕਰਵਾਇਆ ਜਾਂਦਾ ਹੈ ਤਾਂ ਜੋ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।