ਸ਼ਨੀਵਾਰ ਤੇ ਐਤਵਾਰ ਨੂੰ ਰਿਟੇਲ ਤੇ ਹੋਲਸੇਲ ਦੇ ਸ਼ਰਾਬ ਦੇ ਠੇਕੇ ਖੋਲੇ ਜਾ ਸਕਣਗੇ

DC Patiala Amit Kumar

Sorry, this news is not available in your requested language. Please see here.

ਪਟਿਆਲਾ, 15 ਮਈ 2021
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਰਾਬ ਦੇ ਰਿਟੇਲ ਅਤੇ ਹੋਲਸੇਲ ਦੇ ਠੇਕਿਆਂ (ਸਿਵਾਏ ਅਹਾਤਾ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪੱਤਰ ਨੰਬਰ 2046-60ਐਮ.2 ਮਿਤੀ 07.05.2021 ਦੀ ਲਗਾਤਾਰਤਾ ‘ਚ ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਸ਼ਰਾਬ ਦੇ ਠੇਕਿਆਂ (ਰਿਟੇਲ ਅਤੇ ਹੋਲਸੇਲ ਵੇਂਡਜ਼) (ਅਹਾਤੇ ਨਹੀਂ) ਨੂੰ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ। ਤੁਰੰਤ ਪ੍ਰਭਾਵ ਤੋਂ ਲਾਗੂ ਕੀਤੇ ਗਏ ਹੁਕਮਾਂ ‘ਚ ਇਹ ਸਪਸ਼ਟ ਕੀਤਾ ਗਿਆ ਹੈ ਕਿ ਇਸ ਸਮੇਂ ਦੌਰਾਨ ਅਹਾਤਿਆਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਨਹੀਂ ਹੈ।