ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ‘ਡਰਾਈ ਡੇਅ’ ਤਹਿਤ ਕੀਤੀ ਗਈ ਦਫ਼ਤਰਾਂ ਦੀ ਚੈਕਿੰਗ

Barnala Civil surgeon

ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਬਰਨਾਲਾ, 11 ਸਤੰਬਰ

ਸਿਹਤ ਵਿਭਾਗ ਬਰਨਾਲਾ ਦੀ ਟੀਮ ਵੱਲੋਂ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਸ਼ੁੱਕਰਵਾਰ ‘ਡਰਾਈ ਡੇਅ’ ਤਹਿਤ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਦੀ ਅਗਵਾਈ ਅਧੀਨ ਸਰਕਾਰੀ ਦਫ਼ਤਰਾਂ ’ਚ ਕੂਲਰਾਂ/ਫ਼ਰਿੱਜਾਂ/ਗਮਲਿਆਂ ਅਤੇ ਖੜ੍ਹੇ ਸਾਫ਼ ਪਾਣੀ ਵਿੱਚ ਡੇਂਗੂ ਦਾ ਲਾਰਵਾ ਚੈਕ ਕੀਤਾ ਗਿਆ।

ਇਸ ਤੋਂ ਇਲਾਵਾ ਰਾਹੀ ਬਸਤੀ ਬਰਨਾਲਾ ਵਿਖੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਦੇ ਵੱਖ-ਵੱਖ ਢੰਗਾਂ ਬਾਰੇ ਦੱਸਿਆ ਗਿਆ ਕਿ ਘਰਾਂ ਦੇ ਆਲੇ-ਦੁਆਲੇ ਛੋਟੇ ਟੋਇਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਜਾਂ ਇਨ੍ਹਾਂ ਨੂੰ ਮਿੱਟੀ ਨਾਲ ਭਰ ਦਿੱਤਾ ਜਾਵੇ। ਛੱਪੜਾਂ ’ਚ ਖੜ੍ਹੇ ਪਾਣੀ ’ਤੇ ਹਫ਼ਤੇ ਵਿੱਚ ਇੱਕ ਵਾਰ ਕਾਲੇ ਤੇਲ ਦਾ ਛਿੜਕਾਓ ਕਰਨਾ, ਕੱਪੜੇ ਅਜਿਹੇ ਪਹਿਨਣਾ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕਣ, ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਜ਼ਰੂਰੀ ਹੈ। ਇਸ ਤੋਂ ਇਲਾਵਾ ਹਰ ਸ਼ੁੱਕਰਵਾਰ ਡ੍ਰਾਈ ਡੇਅ ਮਨਾਉਣ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਤਾਂ ਕਿ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ।

ਇਸ ਮੌਕੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਅਤੇ ਬਰੀਡਿੰਗ ਚੈਕਰ ਸ਼ਾਮਲ ਸਨ।