ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ-ਸਾਜ਼ ਵਾਦਨ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ

ਤਰਨ ਤਾਰਨ, 24 ਸਤੰਬਰ: 
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ `ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਸਾਜ਼ ਵਾਦਨ ਪ੍ਰਤੀਯੋਗਤਾ ਦੇ ਜਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ।
ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ `ਚ ਚੱਲ ਰਹੇ ਸਾਜ਼ ਵਾਦਨ ਮੁਕਾਬਲਿਆਂ ਦੇ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ `ਚ ਹਿੱਸਾ ਲਿਆ।
ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਸਤਿਨਾਮ ਸਿੰਘ ਬਾਠ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਵਰਿੰਦਰ ਕੁਮਾਰ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਸੈਕੰਡਰੀ ਵਰਗ ਦੇ ਜਿਲ੍ਹਾ ਪੱਧਰੀ ਸਾਜ਼ ਮੁਕਾਬਲੇ `ਚ ਗਗਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਸਸਸ ਮੀਆਂਵਿੰਡ ਦੇ ਵਿਦਿਆਰਥੀ ਨੇ ਪਹਿਲਾ, ਹਰਮਨਦੀਪ ਸਿੰਘ ਪੁੱਤਰ ਬਘੇਲ ਸਿੰਘ ਸਸਸ ਕਿਰਤੋਵਾਲ ਨੇ ਦੂਸਰਾ ਤੇ ਸੰਦੀਪ ਕੌਰ ਪੁੱਤਰੀ ਜਸਪਾਲ ਸਿੰਘ ਸਸਸ ਝਬਾਲ ਨੇ ਤੀਸਰਾ, ਮਿਡਲ ਵਿੰਗ ਦੇ ਮੁਕਾਬਲੇ `ਚ ਸ਼ੁਭਕਰਨਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਸਸਸ ਮੀਆਂਵਿੰਡ ਦੇ ਵਿਦਿਆਰਥੀ ਨੇ ਪਹਿਲਾ, ਵਿਕਰਮਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਸਮਿਸ ਝਬਾਲ ਖੁਰਦ ਨੇ ਦੂਸਰਾ ਤੇ ਰਮਣੀਕ ਕੌਰ ਪੁੱਤਰੀ ਕੁਲਵਿੰਦਰ ਸਿੰਘ ਸਸਸ ਕੰਨਿਆ ਤਰਨ ਤਾਰਨ ਨੇ ਤੀਸਰਾ, ਪ੍ਰਾਇਮਰੀ ਵਰਗ ਦੇ ਮੁਕਾਬਲੇ `ਚ ਅਭੀਜੋਤ ਸਿੰਘ ਪੁੱਤਰ ਬਚਿੱਤਰ ਸਿੰਘ ਸ. ਐ. ਸ. ਨੰਦਪੁਰ ਦੇ ਵਿਦਿਆਰਥੀ ਨੇ ਪਹਿਲਾ, ਜਸਕਰਨ ਸਿੰਘ ਪੁੱਤਰ ਰਣਜੀਤ ਸਿੰਘ ਸ. ਐ. ਸ. ਗਗੜੇਵਾਲ ਨੇ ਦੂਸਰਾ ਤੇ ਸੁਖਮਨੀ ਕੌਰ ਪੁੱਤਰੀ ਬਲਵੰਤ ਸਿੰਘ ਸ. ਐ. ਸ. ਪਹੂਵਿੰਡ ਨੇ ਤੀਸਰਾ ਸਥਾਨ ਹਾਸਿਲ ਕੀਤਾ।ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਿਚ ਜੋਬਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਸਹਸ ਬੋਪਾਰਾਏ ਨੇ ਸੈਕੰਡਰੀ ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ।
ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਐਲੀ.) ਸ਼੍ਰੀਮਤੀ ਅਨੁਰੂਪ ਬੇਦੀ ਅਤੇ ਨੋਡਲ ਅਫਸਰ (ਸੈ.) ਸ੍ਰੀ ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ `ਚ ਸਕੂਲ ਮੁਖੀਆਂ, ਅਧਿਆਪਕਾਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਤਰਨ ਤਾਰਨ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।