ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਦੇ ਜਿਲ੍ਹਾ ਪੱਧਰੀ ਨਤੀਜੇ ਦਾ ਐਲਾਨ

sikh

Sorry, this news is not available in your requested language. Please see here.

ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜੇਤੂਆਂ ਨੂੰ ਮੁਬਾਰਕਾਂ।
ਬਰਨਾਲਾ,9 ਸਤੰਬਰ( )-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ  ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਦੇ ਜਿਲ੍ਹਾ ਪੱਧਰ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਭਾਸ਼ਨ ਮੁਕਾਬਲਿਆਂ ‘ਚ  ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ‘ਚ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਅਤੇ ਫਲਸਫੇ ਨਾਲ ਸਬੰਧਿਤ ਭਾਸ਼ਣ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਮੁਕਾਬਲਿਆਂ ‘ਚ ਹਿੱਸਾ ਲਿਆ।
        ਜਿਲ੍ਹਾ ਸਿੱਖਿਆ ਅਫਸਰ (ਸੈ.) ਸ੍ਰ ਸਰਬਜੀਤ ਸਿੰਘ ਤੂਰ, ਜਿਲ੍ਹਾ ਸਿੱਖਿਆ ਅਫਸਰ (ਐਲੀ.)ਸ੍ਰੀਮਤੀ ਮਨਿੰਦਰ ਕੌਰ ,ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਭਾਸ਼ਣ ਮੁਕਾਬਲੇ ‘ਚ ਜਿਲ੍ਹਾ ਪੱਧਰ ‘ਤੇ ਸੈਕੰਡਰੀ ਵਰਗ ਵਿੱਚੋਂ ਸ਼ਿਵਚਰਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਭਦੌੜ ਦੇ ਵਿਦਿਆਰਥੀ  ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕ) ਧਨੌਲਾ ਦੀ ਵਿਦਿਆਰਥਣ ਕੁਲਵਿੰਦਰ ਕੌਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਦੀ ਵਿਦਿਆਰਥਣ ਜਸਪ੍ਰੀਤ ਕੌਰ  ਨੇ ਤੀਸਰਾ ਸਥਾਨ ਹਾਸਿਲ ਕੀਤਾ।ਮਿਡਲ ਵਰਗ ਦੇ ਮੁਕਾਬਲੇ ‘ਚ ਸਰਕਾਰੀ ਹਾਈ ਸਕੂਲ ਮੌੜਾਂ ਦੀ ਵਿਦਿਆਰਥਣ ਜੋਤੀ ਕੌਰ  ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ  ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਦੀ ਵਿਦਿਆਰਥਣ ਤਨਵੀਰ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਇਸੇ ਤਰ੍ਹਾਂ ਪ੍ਰਾਇਮਰੀ ਵਰਗ ਦੇ ਮੁਕਾਬਲੇ ‘ਚ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ  ਦੀ ਵਿਦਿਆਰਥਣ ਲਵਲੀਨ ਕੌਰ ਨੇ ਪਹਿਲਾ,ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਦੇ ਵਿਦਿਆਰਥੀ ਬਾਲਕੀਰਤਦੀਪ ਸ਼ਰਮਾ ਨੇ ਦੂਸਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਦੀ ਵਿਦਿਆਰਥਣ ਮੁਸਕਾਨ  ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਮੁਕਾਬਲਿਆਂ ਵਿੱਚ ਸੈਕੰਡਰੀ ਵਰਗ ਵਿੱਚ ਸਰਕਾਰੀ ਹਾਈ ਸਕੂਲ ਕੁਤਬਾ ਦੀ ਹਰਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਮਿਡਲ ਵਰਗ ਵਿੱਚ ਸਰਕਾਰੀ ਹਾਈ ਸਕੂਲ ਸੰਘੇੜਾ ਦੀ ਜੋਬਨਪ੍ਰੀਤ ਕੌਰ ਨੇ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਮੌੜਾਂ ਦੇ ਬਲਵਿੰਦਰ ਰਾਮ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ ਦੀ ਗਗਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
                  ਜਿਲ੍ਹਾ ਨੋਡਲ ਅਫਸਰ ਸੈਕੰਡਰੀ ਸ੍ਰ ਕੁਲਦੀਪ ਸਿੰਘ ਅਤੇ ਜਿਲ੍ਹਾ ਨੋਡਲ ਅਫਸਰ (ਐ.) ਸ੍ਰੀਮਤੀ ਰੀਤੂ ਬਾਲਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।