ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਅੱਜ

punjab govt

Sorry, this news is not available in your requested language. Please see here.

ਨਵਾਂਸ਼ਹਿਰ, 8 ਸਤੰਬਰ :
ਕੋਰੋਨਾ ਮਹਾਮਾਰੀ ਕਾਰਨ ਬੇਰੋਜ਼ਗਾਰ ਹੋਏ ਜਾਂ ਘਰਾਂ ਵਿਚ ਵਿਹਲੇ ਬੈਠੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 9 ਸਤੰਬਰ ਨੂੰ ਮਾਡਰਨ ਇੰਸਟੀਚਿਊਟ ਆਫ ਐਡਵਾਂਸ ਐਜੂਕੇਸ਼ਨ, ਨਵਾਂਸ਼ਹਿਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਹਾਰਡਵੇਅਰ ਟੈਕਨੀਸ਼ੀਅਨ ਤੇ ਸੀ. ਸੀ. ਟੀ. ਵੀ ਕੈਮਰਾ ਇੰਸਟਾਲੇਸ਼ਨ, ਕੰਪਿਊਟਰ ਟਾਈਪਿਸਟ (ਅੰਗਰੇਜ਼ੀ ਤੇ ਪੰਜਾਬੀ), ਮੈਨੇਜਰ ਅਤੇ ਆਈਲੈਟਸ ਟਰੇਨਰ ਆਦਿ ਅਸਾਮੀਆਂ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਬਾਰਵੀਂ, ਕੰਪਿਊਟਰ ਹਾਰਡਵੇਅਰ ਡਿਪਲੋਮਾ, ਕੰਪਿਊਟਰ ਐਪਲੀਕੇਸ਼ਨਜ਼ ਡਿਪਲੋਮਾ, ਐਮ. ਬੀ. ਏ ਮਾਰਕੀਟਿੰਗ, ਗ੍ਰੈਜੂਏਟ, ਪੋਸਟ ਗੈ੍ਰਜੂਏਟ ਪਾਸ ਬੇਰੋਜ਼ਗਾਰ ਭਾਗ ਲੈ ਸਕਦੇ ਹਨ। ਉਨਾਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਵਾਲੇ ਪ੍ਰਾਰਥੀਆਂ ਕੋਲ ਯੋਗਤਾ ਸਰਟੀਫਿਕੇਟ, ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਪੈਨ ਕਾਰਡ ਹੋਣੇ ਜ਼ਰੂਰੀ ਹਨ। ਉਨਾਂ ਕਿਹਾ ਕਿ ਇੰਟਰਵਿਊ ਵਿਚ ਮਾਸਕ ਪਾਉਣਾ ਤੇ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ।