ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

SHENA AGARWAL
ਸੇਵਾਂ ਕੇਂਦਰਾਂ ਵਿਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਸਬੰਧੀ ਦੋ ਨਵੀਆਂ ਸੇਵਾਵਾਂ ਸ਼ੁਰੂ

Sorry, this news is not available in your requested language. Please see here.

ਨਵਾਂਸ਼ਹਿਰ, 18 ਅਗਸਤ 2021 ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਰਹਿਨੁਮਾਈ ਹੇਠ ਜ਼ਿਲਾ ਰੋਜ਼ਗਾਰ ਤੇ ਕਾਬੋਬਾਰ ਬਿਊਰੋ ਵੱਲੋਂ ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਹੁਨਰ ਵਿਕਾਸ ਰਾਹੀਂ ਆਪਣੇ ਪੈਰਾਂ ’ਤੇ ਖੜੇ ਹੋਣ ਵਿਚ ਸਹਾਇਤਾ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸੇ ਤਹਿਤ ਮਿਤੀ 19 ਅਗਸਤ, ਦਿਨ ਵੀਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਦੀ ਤੀਜੀ ਮੰਜ਼ਿਲ ’ਤੇ ਸਥਿਤ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਐਸ. ਬੀ. ਆਈ ਲਾਈਫ ਇੰਸ਼ੋਰੈਂਸ ਅਤੇ ਸੀ. ਐਸ. ਸੀ ਨਿਯੋਜਕਾਂ ਵੱਲੋਂ ਸੇਲਜ਼ ਐਗਜ਼ੀਕਿਊਟਿਵ ਅਤੇ ਜ਼ਿਲਾ ਮੈਨੇਜਰ ਦੀਆਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਕੈਂਪ ਵਿਚ 18 ਤੋਂ 35 ਸਾਲ ਦੀ ਉਮਰ ਦੇ ਗ੍ਰੈਜੂਏਟ ਲੜਕੇ-ਲੜਕੀਆਂ ਆਪਣੀ ਪੜਾਈ ਦੇ ਦਸਤਾਵੇਜ਼ ਲੈ ਕੇ ਭਾਗ ਲੈ ਸਕਦੇ ਹਨ।