ਜ਼ਿਲੇ੍ਹ ਵਿਚ ਹੁਣ ਤੱਕ  18458  ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

Mr. Arvind Pal Singh Sandhu
Mr. Arvind Pal Singh Sandhu
ਹਰੇਕ ਵਿਅਕਤੀ ਜ਼ਰੂਰ ਲਗਵਾਏ ਕਰੋਨਾ ਵੈਕਸੀਨ
ਫਾਜ਼ਿਲਕਾ, 13 ਜੂਨ,2021-
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 18458  ਵਿਅਕਤੀ ਸਿਹਤਯਾਬ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ਦਰ ਬਹੁਤ ਵਧੀ ਹੈ ਜ਼ੋ ਕਿ ਜ਼ਿਲ੍ਹਾ ਵਾਸੀਆਂ ਲਈ ਚੰਗੀ ਖਬਰ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 19579 ਵਿਅਕਤੀ ਪਾਜੀਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਅੱਜ 44 ਜਣੇ ਜਿਥੇ ਪਾਜੀਟਿਵ ਆਏ ਹਨ ਉਥੇ 90 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 624 ਹੈ ਅਤੇ ਮੌਤਾਂ ਦੀ ਗਿਣਤੀ 497 ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਸਟਿੰਗ ਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਹਰ ਵਿਅਵਕਤੀ ਨੂੰ ਵੈਕਸੀਨੇਸ਼ਨ ਲਗਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਂਦੇ ਹੋਏ ਆਪਣਾ ਟੈਸਟ ਅਤੇ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਤੇ ਕਰੋਨਾ ਦੇ ਪ੍ਰਕੋਪ ਨੂੰ ਜੜੋਂ ਖਤਮ ਕਰਨ ਵਿਚ ਆਪਣਾ ਯੋਗਦਾਨ ਪਾਉਣ।