ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਅਮਿੱਟ ਛਾਪ ਛੱਡਦੀ ਹੋਈ ਸਮਾਪਤ
ਰੂਪਨਗਰ, 31 ਅਕਤੂਬਰ:
ਦਫਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ.ਜਰਨੈਲ ਸਿੰਘ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਦੀ ‘ਰਾਸ਼ਟਰੀ ਅਵਿਸ਼ਕਾਰ ਅਭਿਆਨ’ ਅਧੀਨ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਂਦਾਰਾ ਵਿਖੇ ਅਮਿੱਟ ਛਾਪ ਛੱਡਦੀ ਹੋਈ ਸਮਾਪਤ ਹੋ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ.ਜਰਨੈਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ 10 ਬਲਾਕਾਂ ਵਿੱਚੋਂ ਛੇਵੀਂ ਤੋਂ ਅੱਠਵੀਂ ਪੱਧਰ ਅਤੇ ਨੌਵੀਂ ਤੋਂ ਦਸਵੀਂ ਪੱਧਰ ‘ਤੇ ਕੁੱਲ 20 ਮਾਡਲ ਪ੍ਰਦਰਸ਼ਿਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 2100, 1500 ਅਤੇ 1000 ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਪੱਧਰਾਂ ‘ਤੇ ਪਹਿਲੀ ਪੁਜੀਸ਼ਨ ‘ਤੇ ਰਹਿਣ ਵਾਲੇ ਮਾਡਲ ਸੂਬਾ ਪੱਧਰੀ ਪ੍ਰਦਰਸ਼ਨੀ ਵਿੱਚ ਭਾਗ ਲੈਣਗੇ ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨਤੀਜਿਆਂ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੱਧਰ ਵਿਗਿਆਨ ਪ੍ਰਦਰਸ਼ਨੀ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਵਰਗ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਅਵਲਦੀਪ ਕੌਰ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਦੇ ਮੁਹੰਮਦ ਕਲੀਮ ਨੇ ਦੂਜਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਮੰਦਵਾੜਾ ਦੇ ਈਸ਼ੂ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਨੌਵੀਂ ਤੋਂ ਦਸਵੀਂ ਜਮਾਤ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਸਰਸਾ ਦੀ ਰੇਸ਼ਮਾ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਰਾਏਪੁਰ ਦੀ ਮਹਿਕ ਸ਼ਰਮਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆ ਕੱਲਾ ਦੇ ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।
ਸ.ਜਰਨੈਲ ਸਿੰਘ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਉਦਘਾਟਨ ‘ਧੰਨ ਧੰਨ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਸੋਲਖੀਆਂ’ ਦੇ ਮੁੱਖ ਸੇਵਾਦਾਰ ਬੀਬੀ ਕਮਲਜੀਤ ਕੌਰ ਵੱਲੋਂ ਕੀਤਾ ਗਿਆ। ਰਜਿਸਟ੍ਰੇਸ਼ਨ ਦੀ ਭੂਮਿਕਾ ਪ੍ਰਵੀਨ ਕੁਮਾਰੀ, ਸੂਕਸ਼ਮ ਖੰਨਾ ਅਤੇ ਪੂਜਾ ਰਾਣੀ ਨੇ ਨਿਭਾਈ।ਇਨ੍ਹਾਂ ਮਾਡਲਾਂ ਦੀ ਜੱਜਮੈਂਟ ਦੀ ਭੂਮਿਕਾ ਲੈਕਚਰਾਰ ਮਨੋਰੰਜਨ ਕੌਰ, ਲੈਕਚਰਾਰ ਦਵਿੰਦਰ ਕੌਰ, ਲੈਕਚਰਾਰ ਸੋਨੀਆ ਵੱਲੋਂ ਨਿਭਾਈ ਗਈ।
ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਨੂੰ ਸਫ਼ਲ ਬਣਾਉਣ ਵਿੱਚ ਸਾਰੇ ਹੀ ਬਲਾਕ ਮੈਂਟਰਾਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਿਗਿਆਨ ਟੀਮ ਦਾ, ਵਿਦਿਆਰਥੀਆਂ ਦੇ ਮਾਪਿਆਂ, ਗਾਈਡ ਟੀਚਰਜ਼ ਅਤੇ ਸਮੁੱਚੇ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਰਿਹਾ। ਇਸ ਪ੍ਰਦਰਸ਼ਨੀ ਵਿੱਚ ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਵਧੀਆ ਤਰੀਕੇ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਨਾਲ ਸਾਰੇ ਹੀ ਜੱਜਾਂ ਅਤੇ ਅਧਿਆਪਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਸਮੇਤ ਇਨਾਮ ਦੀ ਰਾਸ਼ੀ ਭੇਟ ਕੀਤੀ ਅਤੇ ਗਾਈਡ ਅਧਿਆਪਕਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ । ਉਨ੍ਹਾਂ ਸੂਬਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਤਾਂ ਜੋ ਇਹ ਸੂਬਾ ਪੱਧਰ ਤੇ ਵੀ ਵਧੀਆ ਪ੍ਰਦਰਸ਼ਨ ਕਰ ਸਕਣ ਅਤੇ ਸਮੁੱਚੇ ਜ਼ਿਲ੍ਹੇ ਦਾ ਨਾਂ ਰੌਸ਼ਨ ਕਰ ਸਕਣ ।
ਇਸ ਪ੍ਰਦਰਸ਼ਨੀ ਨੂੰ ਸਫਲ ਬਣਾਉਣ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ) ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਮੈਂਟਰ ਸਾਇੰਸ ਸਤਨਾਮ ਸਿੰਘ, ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਰੁਚੀ ਗਰੋਵਰ, ਜ਼ਿਲ੍ਹਾ ਮੀਡੀਆ ਕੁਆਰਡੀਨੇਟਰ ਮਨਜਿੰਦਰ ਸਿੰਘ ਚੱਕਲ, ਸਰਪੰਚ ਸਤਨਾਮ ਸਿੰਘ, ਪ੍ਰਿੰਸੀਪਲ ਰਾਜੇਸ਼ ਜੈਨ, ਡੀ. ਐਮ. ਗਣਿਤ ਜਸਬੀਰ ਸਿੰਘ,ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਲੋਕੇਸ਼ ਮੋਹਨ ਸ਼ਰਮਾ ਸਾਬਕਾ ਡੀ ਐਮ ਵਿਗਿਆਨ ਗੁਰਿੰਦਰ ਸਿੰਘ ਕਲਸੀ, ਬੀ. ਐੱਮ. ਨਵਜੋਤ ਸਿੰਘ, ਬੀ.ਐੱਮ. ਵਿਗਿਆਨ ਤਜਿੰਦਰ ਸਿੰਘ ਬਾਜ, ਸੁਖਦੇਵ ਸਿੰਘ, ਸੁਖਵੰਤ ਸਿੰਘ, ਪ੍ਰਦੀਪ ਸ਼ਰਮਾ, ਹਰਸਿਮਰਨ ਸਿੰਘ, ਸਿੱਖਿਆ ਸੁਧਾਰ ਟੀਮ ਦੇ ਪ੍ਰਭਜੀਤ ਸਿੰਘ ਤੇ ਸੰਜੀਵ ਕੁਮਾਰ, ਸਕੂਲ ਦੇ ਸਟਾਫ ਵਿਚ ਭੁਪਿੰਦਰ ਸਿੰਘ, ਜਸਵਿੰਦਰ ਕੌਰ, ਗੁਰਦੀਪ ਕੌਰ, ਹਰਕੀਰਤ ਕੌਰ, ਪੂਜਾ ਰਾਣੀ, ਸ਼ਰਨਜੀਤ ਕੌਰ, ਪਰਮਜੀਤ ਕੌਰ, ਗੁਰਜੋਤ ਸਿੰਘ, ਨਾਨਕ ਦਾਸ, ਗੁਰਜੀਤ ਸਿੰਘ, ਜੋਤੀ, ਪਰਮਜੀਤ ਕੌਰ ਲਾਇਬਰੇਰੀਅਨ, ਰਮਿੰਦਰ, ਹਰਮਿੰਦਰ ਕੌਰ ਤੇ ਪਰਮਿੰਦਰ ਕੌਰ ਨੇ ਭਰਪੂਰ ਸਹਿਯੋਗ ਦਿੱਤਾ।

हिंदी






