ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਕੋਵਿਡ-19 ਸਬੰਧੀ ਪਾਬੰਦੀਆਂ ਨੂੰ 31 ਅਗਸਤ ਤੱਕ ਵਧਾਇਆ

Sorry, this news is not available in your requested language. Please see here.

ਸੂਬੇ ’ਚ ਦਾਖਲ ਹੋਣ ਵਾਲਿਆਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਜ਼ਰੂਰੀ
50 ਫੀਸਦੀ ਉਚਤਮ ਸਮਰੱਥਾ ਦੇ ਨਾਲ ਜ਼ਿਲ੍ਹੇ ’ਚ ਇੰਡੋਰ 150 ਅਤੇ ਆਊਟਡੋਰ 300 ਤੱਕ ਵਿਅਕਤੀਆਂ ਦਾ ਕੀਤਾ ਜਾ ਸਕਦਾ ਹੈ ਇਕੱਠ
ਸਕੂਲ, ਕਾਲਜ, ਕੋਚਿੰਗ ਸੈਂਟਰਾਂ ਅਤੇ ਹੋਰ ਉਚ ਸਿੱਖਿਆ ਅਦਾਰਿਆਂ ’ਚ ਸਿਰਫ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ, ਨਾਨ ਟੀਚਿੰਗ ਸਟਾਫ ਨਿੱਜੀ ਤੌਰ ’ਤੇ ਪੜ੍ਹਾਉਣਗੇ, ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਵਿਕਲਪ ਵੀ ਰਹੇਗਾ ਉਪਲਬੱਧ
ਸਥਿਤੀ ’ਚ ਸੁਧਾਰ ਹੋਣ ਤੱਕ ਚੌਥੀ ਅਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਨਿੱਜੀ ਤੌਰ ’ਤੇ ਪੜ੍ਹਾਈ ਰਹੇਗੀ ਬੰਦ
ਐਸ.ਏ.ਐਸ.ਨਗਰ, 18 ਅਗਸਤ 2021
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 31 ਅਗਸਤ ਤੱਕ ਕੁੱਝ ਪਾਬੰਦੀਆਂ ਅਤੇ ਛੋਟਾਂ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ ਦੀ ਨੈਗੇਟਿਵ ਰਿਪੋਰਟ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਟੀਕਾਕਰਨ ਅਤੇ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ’ਤੇ ਲਾਗੂ ਹੋਵੇਗਾ, ਜੋ ਹਵਾਈ ਜਹਾਜ਼ ਰਾਹੀਂ ਸੂਬੇ ਵਿੱਚ ਦਾਖਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਵਿੱਚ ਕੋਈ ਵੀ ਨਾ ਹੋਣ ਦੀ ਸੂਰਤ ਵਿੱਚ ਉਸ ਵਿਅਕਤੀ ਦਾ ਆਰ.ਏ.ਟੀ. (ਰੈਪਿਡ ਐਂਟੀਜਨ ਟੈਸਟ) ਜ਼ਰੂਰੀ ਹੋਵੇਗਾ, ਭਾਵੇਂ ਕਿ ਉਹ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਇਆ ਹੋਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਕੱਠ ਦੀ 50 ਫੀਸਦੀ ਦੀ ਉੱਚਤਮ ਸਮਰੱਥਾ ਦੇ ਨਾਲ ਇੰਡੋਰ 150 ਅਤੇ ਆਊਟਡੋਰ 300 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਵਿੱਚ ਕਲਾਕਾਰ, ਸੰਗੀਤਕਾਰਾਂ ਨੂੰ ਕੋਵਿਡ ਪ੍ਰੋਟੋਕਾਲ ਨਾਲ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਸ਼, ਮਿਊਜ਼ੀਅਮ, ਚਿੜੀਆਘਰ ਆਦਿ ਨੂੰ ਆਪਣੀ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ, ਭਾਵੇਂ ਕਿ ਹਾਜ਼ਰ ਸਟਾਫ ਦਾ ਮੁਕੰਮਲ ਟੀਕਾਕਰਨ ਹੋਵੇ ਜਾਂ ਉਹ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਤੈਰਾਕੀ, ਖੇਡ ਅਤੇ ਜਿੰਮ ਜਾਣ ਵਾਲੇ ਸਾਰੇ ਲੋਕ 18 ਸਾਲ ਤੋਂ ਵੱਧ ਉਮਰ ਦੇ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਘੱਟੋ ਘੱਟ ਕੋਵਿਡ-19 ਟੀਕਾਕਰਨ ਦੀ ਇਕ ਡੋਜ਼ ਲੱਗੀ ਹੋਵੇ। ਉਨ੍ਹਾਂ ਕਿਹਾ ਕਿ ਇਸ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਜ਼ਰੂਰੀ ਹੈ।
ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਹੋਰ ਉਚ ਸਿੱਖਿਅਕ ਸੰਸਥਾਵਾਂ ਨੂੰ ਖੋਲ੍ਹਣ ਸਬੰਧੀ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ, ਨਾਨ ਟੀਚਿੰਗ ਸਟਾਫ, ਜਾਂ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਏ ਹਨ, ਇਨ੍ਹਾਂ ਸੰਸਥਾਵਾਂ ਵਿੱਚ ਨਿੱਜੀ ਤੌਰ ’ਤੇ ਪੜ੍ਹਾਉਣਗੇ ਅਤੇ ਸਾਰੇ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਵਿਕਲਪ ਵੀ ਉਪਲਬਧ ਰਹੇਗਾ। ਉਨ੍ਹਾਂ 0.2 ਫੀਸਦੀ ਤੋਂ ਉਪਰ ਪਾਜ਼ਟੇਵਿਟੀ ਦਰ ਵਾਲੇ ਸ਼ਹਿਰਾਂ ਨੂੰ ਸਥਿਤੀ ਵਿੱਚ ਸੁਧਾਰ ਹੋਣ ਤੱਕ ਚੌਥੀ ਜਮਾਤ ਅਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਨਿੱਜੀ ਤੌਰ ’ਤੇ ਪੜ੍ਹਾਈ ਬੰਦ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਕਾਲਜਾਂ, ਕੋਚਿੰਗ ਸੈਂਟਰਾਂ, ਉੱਚ ਵਿਦਿਅਕ ਸੰਸਥਾਵਾਂ, ਸਕੂਲਾਂ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਦਾ ਟੀਕਾਕਰਨ ਕਰਵਾਉਣ ਲਈ ਪਹਿਲ ਦੇ ਨਾਲ-ਨਾਲ ਵਿਸ਼ੇਸ਼ ਕੈਂਪ ਲਾਏ ਜਾਣਗੇ ਤਾਂ ਜੋ ਸਾਰਿਆਂ ਨੂੰ ਇਸ ਮਹੀਨੇ ਕੋਵਿਡ ਦੀ ਪਹਿਲੀ ਡੋਜ਼ ਤੋਂ ਕਵਰ ਕੀਤਾ ਜਾ ਸਕੇ। ਦੂਜੀ ਡੋਜ਼ ਦੇ ਦੌਰਾਨ ਵੀ ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਤੁਰੰਤ ਟੀਕਾਕਰਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।