ਜ਼ਿਲ੍ਹਾ ਮੋਹਾਲੀ ਵਿਚ ਪਹਿਲੇ ਦਿਨ ਲਗਭਗ 20 ਹਜ਼ਾਰ ਬੱਚਿਆਂ ਨੂੰ ਪਿਲਾਈ ਦਵਾਈ*

Sorry, this news is not available in your requested language. Please see here.

ਪਲਸ-ਪੋਲੀਓ ਮੁਹਿੰਮ :
 
ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ ਮੁਹਿੰਮ ਤਹਿਤ ਸਿਰਫ਼ ਪ੍ਰਵਾਸੀ ਆਬਾਦੀ ਨੂੰ ਕਵਰ ਕੀਤਾ ਜਾ ਰਿਹੈ : ਡਾ. ਆਦਰਸ਼ਪਾਲ ਕੌਰ
 
ਮੋਹਾਲੀ, 27 ਜੂਨ,2021-
ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ‘ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਸ.ਐਨ.ਆਈ.ਡੀ)’ ਮੁਹਿੰਮ ਦੇ ਪਹਿਲੇ ਦਿਨ 5 ਸਾਲ ਤੋਂ ਘੱਟ ਉਮਰ ਦੇ 19,762 ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਹ ਮੁਹਿੰਮ 27 ਜੂਨ ਤੋਂ 29 ਜੂਨ ਤਕ ਚੱਲ ਰਹੀ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵਿਕਰਾਂਤ ਨਾਗਰਾ ਨੇ ਦਸਿਆ ਕਿ ਇਸ ਵਿਸ਼ੇਸ਼ ਮੁਹਿਮ ਤਹਿਤ ਸਿਰਫ਼ ਉਚ-ਜੋਖਮ ਵਾਲੇ ਖੇਤਰ, ਭੱਠੇ, ਨਿਰਮਾਣ ਸਥਾਨ, ਬਸਤੀਆਂ, ਝੁੱਗੀਆਂ, ਡੇਰੇ ਆਦਿ ਕਵਰ ਕੀਤੇ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਵਿਚ 42,120 ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਹੈ। ਸਿਹਤ ਟੀਮਾਂ ਨੇ ਉਕਤ ਥਾਵਾਂ ’ਤੇ ਜਾ ਕੇ ਪਹਿਲੇ ਦਿਨ 19 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਦਵਾਈ ਪਿਲਾ ਕੇ ਲਗਭਗ 47 ਫ਼ੀਸਦੀ ਟੀਚਾ ਪੂਰਾ ਕਰ ਲਿਆ। ਉਨ੍ਹਾਂ ਦਸਿਆ ਕਿ ਦਵਾਈ ਪਿਲਾਉਣ ਲਈ 361 ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿਚ 312 ਹਾਊਸ ਟੂ ਹਾਊਸ ਟੀਮਾਂ ਹਨ। ਕੁਲ 51 ਸੁਪਰਵਾਇਜ਼ਰ ਇਨ੍ਹਾਂ ਟੀਮਾਂ ’ਤੇ ਨਿਗਰਾਨੀ ਰੱਖ ਰਹੇ ਹਨ ਤਾਕਿ ਕੋਈ ਵੀ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਦਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਸਿਹਤ ਕਾਮੇ ਅਪਣੀ ਅਤੇ ਬੱਚਿਆਂ ਦੀ ਸੁਰੱਖਿਆ  ਲਈ ਤਮਾਮ ਜ਼ਰੂਰੀ ਸਾਵਧਾਨੀਆਂ ਵਰਤ ਰਹੇ ਹਨ।
          ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਵਾਲੇ ਅਪਣੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਪਹਿਲਾਂ ਹੀ ਪੋਲੀਓ-ਮੁਕਤ ਐਲਾਨਿਆ ਹੋਇਆ ਹੈ ਪਰ ਪੋਲੀਓ-ਮੁਕਤੀ ਨੂੰ ਕਾਇਮ ਰੱਖਣ ਲਈ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ। ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਭਾਵੇਂ ਬੱਚੇ ਦਾ ਕੁਝ ਘੰਟੇ ਪਹਿਲਾਂ ਹੀ ਜਨਮ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ।
 
       ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ’ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ, ਡੀ.ਐਚ.ਓ. ਡਾ. ਸੁਭਾਸ਼ ਕੁਮਾਰ, ਐਸ.ਐਮ.ਓ. ਮੋਹਾਲੀ ਡਾ. ਵਿਜੇ ਭਗਤ, ਡਾ.ਐਚ.ਐਸ.ਚੀਮਾ, ਡਾ. ਸੰਗੀਤਾ ਜੈਨ, ਡਾ. ਜਸਕਿਰਨਦੀਪ ਕੌਰ, ਡਾ.ਸੁਰਿੰਦਰਪਾਲ ਕੌਰ, ਡਾ.ਰਵਲੀਨ ਕੌਰ, ਡਾ. ਨਵੀਨ ਕੌਸ਼ਿਕ, ਡਾ. ਹਰਮਨਦੀਪ ਕੌਰ ਆਦਿ ਨੇ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। 
 
ਫ਼ੋਟੋ ਕੈਪਸ਼ਨ  : ਸਿਹਤ ਅਧਿਕਾਰੀ ਫ਼ੇਜ਼ 6 ਵਿਖੇ ਮੁਹਿੰਮ ਦੀ ਚੈਕਿੰਗ ਦੌਰਾਨ।