ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਪੇਂਟਿੰਗ ਮੁਕਾਬਲੇ

ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਪੇਂਟਿੰਗ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਕੀਤਾ ਪ੍ਰਗਟਾਵਾ
ਤਰਨ ਤਾਰਨ, 14 ਮਾਰਚ 2021
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ `ਚ ਸਕੂਲ ਪੱਧਰ ਤੇ ਪੇਂਟਿੰਗ ਮੁਕਾਬਲੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਏ ਗਏ।
ਪੇਂਟਿੰਗ ਮੁਕਾਬਲਿਆਂ ਵਿੱਚ ਮਿਡਲ, ਹਾਈ ਅਤੇ ਸੈਕੰਡਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਪੇਂਟਿੰਗ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਇਹਨਾਂ ਮੁਕਾਬਲਿਆਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੀ੍ਰ ਸਤਨਾਮ ਸਿੰਘ ਜੀ ਬਾਠ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਹਰਪਾਲ ਸਿੰਘ ਸੰਧਾਵਾਲੀਆ ਨੇ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਜਿਲ੍ਹਾ ਨੋਡਲ ਅਫਸਰ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ `ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਮਿਲਿਆਂ।