ਜ਼ਿਲ੍ਹੇ ਭਰ ਦੇ ਹੋਟਲ/ਮੈਰਿਜ ਪੈਲੇਸ/ਰੈਸਟੋਰੈਂਟ ਦੇ ਮਾਲਕਾਂ ਵੱਲੋਂ ਪ੍ਰਵਾਨਗੀ ਲੈਣੀ ਹੋਵੇਗੀ ਲਾਜ਼ਮੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ, 25 ਜੂਨ 2021
ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਦੇਖਣ ’ਚ ਆਇਆ ਹੈ ਕਿ ਜ਼ਿਲ੍ਹਾ ਬਰਨਾਲਾ ਅੰਦਰ ਕਈ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਚੱਲ ਰਹੇ ਹਨ ਜਾਂ ਨਵੇਂ ਬਣਾਏ ਜਾ ਰਹੇ ਹਨ, ਜਿਨ੍ਹਾਂ ’ਚ ਕਈ ਤਰ੍ਹਾਂ ਦੀਆਂ ਤਕਨੀਕੀ ਪੱਖਾਂ ਤੋਂ ਕਮੀਆਂ ਰਹਿ ਜਾਂਦੀਆਂ ਹਨ, ਜੋ ਉਥੇ ਜਾਣ ਵਾਲੀ ਜਨਤਾ ਲਈ ਖਤਰੇ ਦਾ ਕਾਰਣ ਬਣ ਜਾਂਦੀਆਂ ਹਨ। ਜਿਸ ਨਾਲ ਜਾਨ ਤੇ ਮਾਲ ਦਾ ਨੁਕਸਾਨ ਹੋ ਸਕਦਾ ਹੈ। ਇਨ੍ਹਾਂ ਮੈਰਿਜ ਪੈਲੇਸ, ਰੈਸਟੋਰੈਂਟਾਂ ਅਤੇ ਹੋਟਲਾਂ ਦੀ ਤਾਮੀਰ ਕਈ ਪ੍ਰਕਾਰ ਦੇ ਮੁਢਲੇ ਪੱਖਾਂ ਜਿਵੇਂ ਇਮਾਰਤਾਂ ਦੀ ਬਣਤਰ, ਬਿਜਲੀ ਫਿਟਿੰਗ, ਸਾਈਟ ਲਈ ਢੁਕਵੀਂ ਜਗ੍ਹਾ, ਪਾਰਕਿੰਗ ਨਾਲ ਲਗਦੀਆਂ ਸੜ੍ਹਕਾਂ ਤੋਂ ਜਾਇਜ ਦੂਰੀ, ਸੁਰੱਖਿਆ ਆਦਿ ਦੀ ਪੁਸ਼ਟੀ ਲਈ ਜ਼ਰੂਰੀ ਬਣ ਜਾਂਦਾ ਹੈ। ਇਸ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਦਿੱਤਾ ਗਿਆ ਹੈ ਜ਼ਿਲ੍ਹਾ ਬਰਨਾਲਾ ’ਚ ਜੋ ਵੀ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਬਨਾਉਣ ਦੇ ਚਾਹਵਾਨ ਹਨ ਜਾਂ ਜੋ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਪਹਿਲਾਂ ਹੀ ਚੱਲ ਰਹੇ ਹਨ ਉਨ੍ਹਾਂ ਦੇ ਮਾਲਕ ਪੁੱਡਾ/ਟਾਊਨ ਪਲਾਨਰ ਦੇ ਦਫ਼ਤਰ ਵਿੱਚੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ। ਇਸ ਪ੍ਰਵਾਨਗੀ ਦੀ ਕਾਪੀ ਆਪੋ-ਆਪਣੇ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਢੁਕਵੀਂ ਜਗ੍ਹਾ ’ਤੇ ਲਗਾਈ ਜਾਵੇ ਤਾਂ ਜੋ ਕੋਈ ਵੀ ਮੈਜਿਸਟ੍ਰੇਟ ਜਾਂ ਪੁਲਿਸ ਅਧਿਕਾਰੀ, ਜੋ ਕਿ ਐਸ.ਐਚ.ਓ ਜਾਂ ਉਸ ਤੋਂ ਉਚ ਪਦ ਦਾ ਹੋਵੇ ਕਿਸੇ ਸਮੇਂ ਵੀ ਇਨ੍ਹਾਂ ਦਾ ਨਿਰੀਖਣ ਕਰ ਸਕੇ।
ਉਪਰੋਕਤ ਹੁਕਮ ਮਿਤੀ 25 ਅਗਸਤ, 2021 ਤੱਕ ਲਾਗੂ ਰਹਿਣਗੇ।