ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 7827273487 ਜਾਰੀ ਕੀਤਾ
ਬਠਿੰਡਾ 12 ਜੂਨ 2021
ਪੰਜਾਬ ਦੇ ਐਸ.ਸੀ.ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਵਿਖੇ ਸਾਧੂ ਸਿੰਘ ਧਰਮਸ੍ਰੋਤ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸਨ ਕੀਤਾ ਇਸ ਮੌਕੇ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਯਖਿਆ ਮੰਤਰੀ ਸਿੱਖਿਆ ਪ੍ਰਣਾਲੀ ਵਿੱਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜਅਿਾਦਾ ਐਸ.ਸੀ ਐਸ.ਟੀ ਵਿਦਿਆਰਥੀਆਂ ਪ੍ਰੀਖਿਆਵਾਂ ਦੇ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ ਆਪ ਆਗੂਆਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਅੰਤਮ ਕਿਸਤ ਜਾਰੀ ਕਰਨ ਦਾ ਐਲਾਨ ਕੀਤਾ ਪ੍ਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿੱਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸਨ ਆਫ ਕਾਲੇਜਿਸ (ਜੇ.ਏ.ਸੀ.) ਨੇ ਆਪਣਾ ਪੱਖ ਸਪੱਸਟ ਕਰ ਦਿੱਤਾ ਕਿ ਬਾਕੀ ਸਾਲਾਂ ਦੀ ਬਕਾਇਆ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ ।
ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਨੀਲ ਗਰਗ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਜੰਟ ਸਿੰਘ ਸਿਵਿਆਂ ਨੇ ਕਿਹਾ ਕਿ ਐਸ.ਸੀ ਵਿਦਿਆਰਥੀਆਂ ਦੀ ਸਕਾਲਰਸਪਿ ਵਿੱਚ ਘੁਟਾਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ। ਜਿਸ ਕਰਨ ਵਿਦਿਆਰਥੀ ਨੌਰਕੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਵੱਡੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉਠ ਗਿਆ ਹੈ।
ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੁਰੰਤ ਜਾਰੀ ਕਰੇ ਅਤੇ ਸਕਾਲਰਸ਼ਿਪ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ। ਇਸ ਸਮੇਂ ਸੂਬਾ ਸਹਿ ਪ੍ਰਧਾਨ ਲੀਗਲ ਵਿੰਗ ਨਵਦੀਪ ਸਿੰਘ ਜੀਦਾ ਤੇ ਵਪਾਰ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਿਲ ਠਾਕੁਰ, ਜ਼ਿਲ੍ਹਾ ਜਨਰਲ ਸਕੱਤਰ ਰਾਕੇਸ਼ ਪੁਰੀ, ਮਾਸਟਰ ਜਗਸੀਰ ਸਿੰਘ (ਕਿਸਾਨ ਵਿੰਗ) ,ਬਲਕਾਰ ਸਿੱਧੂ, ਮਹਿੰਦਰ ਸਿੰਘ ਫੁੱਲੋਮਿਠੀ, ਅਮਰਦੀਪ ਸਿੰਘ ਰਾਜਨ, ਅਮ੍ਰਿਤ ਲਾਲ ਅਗਰਵਾਲ, ਹਰਜਿੰਦਰ ਕੌਰ, ਗੁਰਮੇਲ ਸਿੰਘ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਤੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਬਲਕਾਰ ਭੋਖੜਾ, ਮਨਜੀਤ ਸਿੰਘ ਮੌੜ, ਐੱਮ ਐੱਲ ਜਿੰਦਲ, ਐਡਵੋਕੇਟ ਗੁਰਪ੍ਰੀਤ ਸਿੰਘ, ਐਡਵੋਕੇਟ ਗੁਰਲਾਲ ਸਿੰਘ, ਬਲਦੇਵ ਸਿੰਘ ਪੀ ਆਈ ਐੱਸ,ਨਛੱਤਰ ਸਿੰਘ ਸਿੱਧੂ, ਕੁਲਦੀਪ ਕੌਰ, ਕਿੰਦਰਪਾਲ ਕੌਰ, ਅਚਲਾ ਸ਼ਰਮਾ, ਹਰਜਿੰਦਰ ਕੌਰ, ਮਲਕੀਤ ਕੌਰ, ਪਰਮਜੀਤ ਕੌਰ, ਸੁਖਵੀਰ ਸਿੰਘ ਬਰਾੜ, ਹਰਮੀਤ ਸਿੰਘ ਚਹਿਲ, ਬਲਜੀਤ ਬੱਲੀ ਤੋਂ ਇਲਾਵਾ ਸਾਰੇ ਬਲਾਕ ਪ੍ਰਧਾਨ, ਸਰਕਲ ਪ੍ਰਧਾਨ ਅਤੇ ਵਲੰਟੀਅਰਜ ਹਾਜ਼ਿਰ ਸਨ।

English






