ਆਤਮਾ ਸਕੀਮ ਤਹਿਤ ਪਿੰਡ ਬਾਕੀਪੁਰ ਵਿਖੇ ਕਣਕ ਦੀ ਫਸਲ ‘ਤੇ ਲਗਾਇਆ ਗਿਆ  “ਪ੍ਰਦਰਸ਼ਨੀ ਪਲਾਂਟ” 

Sorry, this news is not available in your requested language. Please see here.

ਸੁਪਰ ਸੀਡਰ ਤਕਨੀਕ ਨਾਲ ਪਰਾਲੀ ਦਾ ਪ੍ਰਬੰਧਨ ਅਤੇ ਕਣਕ ਦੀ ਬਿਜਾਈ ਇੱਕੋ ਸਮੇਂ ਹੀ ਕੀਤੀ ਜਾ ਸਕਦੀ ਹੈ
ਵਿਭਾਗ ਵੱਲੋਂ ਇਸ ਪ੍ਰਦਰਸ਼ਨੀ  ਪਲਾਟ ਦਾ ਸਮੇਂ-ਸਮੇਂ  ‘ਤੇ ਕੀਤਾ ਜਾਵੇਗਾ ਦੌਰਾ
ਤਰਨ ਤਾਰਨ, 09 ਦਸੰਬਰ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਧੀਨ ਚੱਲ ਰਹੀ ਆਤਮਾ ਸਕੀਮ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾਡ਼ੀ ਅਫਸਰ-ਕਮ-ਬੀ. ਟੀ. ਟੀ. ਇੰਚਾਰਜ ਆਤਮਾ ਡਾ. ਹਰਜਿੰਦਰ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ ਪਿੰਡ ਬਾਕੀਪੁਰ ਦੇ ਕਿਸਾਨ ਗੁਰਪ੍ਰੀਤ ਸਿੰਘ ਦੇ ਖੇਤ ਵਿਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦਾ ਪ੍ਰਦਰਸ਼ਨੀ ਪਲਾਂਟ ਲਗਾਇਆ ਗਿਆ।
ਇਸ ਪ੍ਰਦਰਸ਼ਨੀ ਪਲਾਂਟ ਦਾ ਸਟਾਫ ਵੱਲੋਂ ਮੁਆਇਨਾ ਕੀਤਾ ਗਿਆ, ਇਸ ਮੌਕੇ ਵਿਭਾਗ ਦੀ ਟੀਮ ਨੇ ਜਾਣਕਾਰੀ ਦਿੱਤੀ ਕਿ ਸੁਪਰ ਸੀਡਰ ਤਕਨੀਕ ਨਾਲ ਪਰਾਲੀ ਦਾ ਪ੍ਰਬੰਧਨ ਅਤੇ ਕਣਕ ਦੀ ਬਿਜਾਈ ਇੱਕੋ ਸਮੇਂ ਹੀ ਕੀਤੀ ਜਾ ਸਕਦੀ ਹੈ, ਜਿਸ ਨਾਲ ਸਮੇਂ ਦੀ ਬੱਚਤ ਅਤੇ ਪਰਾਲੀ ਦੀ ਸਾਂਭ ਸੰਭਾਲ ਦਾ ਖ਼ਰਚਾ ਵੀ ਬੱਚਦਾ ਹੈ, ਸੁਪਰ ਸੀਡਰ ਨਾਲ ਪਰਾਲੀ ਜ਼ਮੀਨ ਵਿੱਚ ਗਲ ਜਾਂਦੀ ਹੈ ਅਤੇ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧ ਜਾਂਦੀ ਹੈ।ਇਸ ਨਾਲ  ਕਣਕ ਦੇ ਝਾੜ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ ।
ਇਸ ਮੌਕੇ ‘ਤੇ ਡਾ. ਹਰਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਹਾ ਕਿ ਵਿਭਾਗ ਵੱਲੋਂ ਪਰਾਲੀ ਦੇ ਪ੍ਰਬੰਧਨ ਹਿੱਤ ਕੀਤੇ ਯਤਨਾਂ ਨੂੰ ਬੂਰ ਪਿਆ ਹੈ, ਇਨ੍ਹਾਂ ਯਤਨਾਂ ਕਰਕੇ ਬਹੁਤ ਸਾਰੇ ਕਿਸਾਨਾਂ ਨੇ ਪਰਾਲੀ ਦਾ ਪ੍ਰਬੰਧ ਅਤੇ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕੀਤੀ ਹੈ। ਇਸ ਮੌਕੇ ਡਾ. ਗੁਰਪਾਲ ਸਿੰਘ ਬਲਾਕ ਤਕਨੀਕੀ ਮੈਨੇਜਰ ਆਤਮਾ ਨੇ ਕਿਸਾਨਾਂ ਨੂੰ ਨਦੀਨ ਨਾਸ਼ਕ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਪ੍ਰੇਰਨਾ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਸ ਪ੍ਰਦਰਸ਼ਨੀ  ਪਲਾਟ ਦਾ ਸਮੇਂ-ਸਮੇਂ  ‘ਤੇ ਦੌਰਾ ਕੀਤਾ ਜਾਵੇਗਾ ਤਾਂ ਜੋ ਇਸ ਟੈਕਨਾਲੋਜੀ ਦੇ ਸਹੀ ਨਤੀਜੇ ਸਾਹਮਣੇ ਆ ਸਕਣ।
ਇਸ ਮੌਕੇ ਸ੍ਰੀ ਅਮਰਿੰਦਰ ਸਿੰਘ ਅਤੇ ਕੁਲਦੀਪ ਸਿੰਘ ਸਹਾਇਕ ਤਕਨੀਕੀ ਮੈਨੇਜਰ ਨੇ ਆਤਮਾ ਸਕੀਮ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਆਤਮਾ ਖੇਤੀਬਾੜੀ ਵਿਸਥਾਰ ਅਤੇ ਟ੍ਰੇਨਿੰਗ ਪ੍ਰੋਗਰਾਮ ਤਹਿਤ ਕੰਮ ਕਰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਜੇਕਰ ਕੋਈ ਕਿਸਾਨ ਖੇਤੀਬਾੜੀ ਅਤੇ ਸਹਾਇਕ ਧੰਦੇ ਜਿਵੇਂ ਖੁੰਭ ਦੀ ਕਾਸ਼ਤ, ਸੂਰ ਪਾਲਣ, ਡੇਅਰੀ ਆਦਿ ਦੀ ਟ੍ਰੇਨਿੰਗ ਲੈਣਾ ਚਾਹੁੰਦੇ ਹਨ, ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਆਤਮਾ ਸਕੀਮ ਅਧੀਨ ਟ੍ਰੇਨਿੰਗ ਦਿਵਾਈ ਜਾ ਸਕੇ ।