ਰੂਪਨਗਰ, 02 ਨਵੰਬਰ:
ਇੱਥੋਂ ਸਰਕਾਰੀ ਕਾਲਜ ਦੇ ਖੇਡ ਮੈਦਾਨ ਵਿੱਚ ਚੱਲ ਰਹੀਆਂ ਤਿੰਨ ਰੋਜਾ ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਦੂਜੇ ਦਿਨ ਫਸਵੇਂ ਮੁਕਾਬਲੇ ਹੋਏ।ਜਦੋਕਿ ਜਿਲ੍ਹਾ ਸਿਖਿਆ ਅਫਸਰ ਪ੍ਰਾਇਮਰੀ ਸ਼ਾਲੂ ਮਹਿਰਾ ਵਲੋਂ ਖਿਡਾਰੀਆਂ ਦੀ ਹੋਸਲਾ ਅਫਜਾਈ ਕੀਤੀ ਗਈ ਅਤੇ ਹੋਰ ਸਖਤ ਮਿਹਨਤ ਕਰਨ ਦੀ ਪ੍ਰੇਰਣਾ ਵੀ ਦਿੱਤੀ ਗਈ।
ਉੱਪ ਜਿਲ੍ਹਾ ਸਿੱਖਿਆ ਅਫਸਰ ਰੰਜਨਾ ਕਟਿਆਲ ਨੇ ਨਤੀਜੇ ਜਾਰੀ ਕਰਦੇ ਹੋਏ ਦੱਸਿਆ ਕਿ ਨੈਸ਼ਨਲ ਸਟਾਇਲ ਕਬੱਡੀ ਦੇ ਲੜਕਿਆਂ ਵਿੱਚ ਕੀਤਰਪੁਰ ਸਾਹਿਬ ਨੇ ਪਹਿਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ, ਜ਼ਦੋਕਿ ਕੁੜੀਆਂ ਵਿੱਚ ਝੱਜ ਨੇ ਪਹਿਲਾ ਅਤੇ ਚਮਕੌਰ ਸਾਹਿਬ ਨੇ ਦੂਜਾ, ਹਾਕੀ ਲੜਕਿਆਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਅਤੇ ਸਲੋਰਾ ਨੇ ਦੂਜਾ, ਜਦੋਕਿ ਲੜਕੀਆਂ ਵਿੱਚ ਸਲੋਰਾ ਨੇ ਪਹਿਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੇ ਦੂਜ਼ਾ, ਯੋਗਾ ਗਰੁੱਪ ਵਿੱਚ ਰੂਪਨਗਰ ਨੇ ਪਹਿਲਾ ਅਤੇ ਝੱਜ ਨੇ ਦੂਜਾ, ਬੈਡਮਿੰਟਨ ਲੜਕਿਆਂ ਵਿੱਚ ਰੂਪਨਗਰ ਨੇ ਪਹਿਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਜਦੋਕਿ ਕੁੜੀਆਂ ਵਿੱਚ ਸਲੋਰਾ ਨੇ ਪਹਿਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਸਥਾਨ ਹਾਸਲ ਕੀਤਾ।ਸਮਾਗਮ ਦੌਰਾਨ ਮੰਚ ਸੰਚਾਲਣ ਦੀ ਸੇਵਾ ਹਰਪ੍ਰੀਤ ਕੌਰ ਅਤੇ ਸੰਦੀਪ ਕੌਰ ਨੇ ਨਿਭਾਈ।
ਇਸ ਮੌਕੇ ਲਖਵੀਰ ਸਿੰਘ ਸੀਨੀਅਰ ਸਹਾਇਕ, ਮਲਕੀਤ ਸਿੰਘ ਭੱਠਲ, ਜ਼ਸਵੀਰ ਸਿੰਘ, ਕੁਮਿੰਦਰ ਸਿੰਘ, ਇੰਦਰਪਾਲ ਸਿੰਘ, ਸੱਜਣ ਸਿੰਘ, ਦਵਿੰਦਰਪਾਲ ਸਿੰਘ, ਰਕੇਸ਼ ਕੁਮਾਰ, ਨਿਰਮੈਲ ਼ਿਸੰਘ, ਸਾਰੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਤੋਂ ਇਲਾਵਾ ਦਵਿੰਦਰ ਕੁਮਾਰ, ਜ਼ਸਵਿੰਦਰ ਸਿੰਘ, ਮਨਜੀਤ ਸਿੰਘ ਮਾਵੀ, ਅਵਨੀਤ ਚੱਡਾ, ਕੁਲਦੀਪ ਸਿੰਘ, ਮਨਿੰਦਰ ਸਿੰਘ, ਬਲਵਿੰਦਰ ਸਿੰਘ, ਵਰਿੰਦਰ ਸਿੰਘ, ਪਵਨ ਕੁਮਾਰ, ਹਰਪ੍ਰੀਤ ਸਿੰਘ ਲੌਂਗੀਆ, ਗਗਨਦੀਪ ਸਿੰਘ, ਨੀਲ ਕਮਲ, ਪ੍ਰੇਮ ਸਿੰਘ, ਗੁਰਿੰਦਰਪਾਲ ਸਿੰਘ, ਪਰਮਜੀਤ ਕੁਮਾਰ, ਮਨਜੋਤ ਸਿੰਘ, ਤਾਰਾ ਰਾਣੀ, ਬਲਵੀਰ ਸਿੰਘ, ਹਰਜੀਤ ਸਿੰਘ, ਅਮਰਜੀਤ, ਸੁਖਦੇਵ ਸਿੰਘ, ਨਰਿੰਦਰ ਸਿੰਘ, ਸੁਖਪ੍ਰੀਤ ਸਿੰਘ, ਬਲਜਿੰਦਰ ਕੁਮਾਰ, ਪੰਕਜ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜਰ ਸਨ।

English






