ਪ੍ਰਾਈਵੇਟ ਸਕੂਲਾਂ ਦੇ ਪ੍ਰੀ –ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸਨ ਲਾਜ਼ਮੀ

Sorry, this news is not available in your requested language. Please see here.

ਫਾਜ਼ਿਲਕਾ, 4 ਜਨਵਰੀ 2024 

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਵਦੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ. ਸੀ. ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸਨਾਂ ਸ਼ੁਰੂ  ਕੀਤੀਆਂ ਗਈਆਂ ਹਨ। ਰਜਿਸਟ੍ਰੇਸਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਫਾਜਿਲਕਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਨਾਲ ਤਾਲਮੇਲ ਕਰ ਕੇ ਐਪਲੀਕੇਸਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸਨ ਦੋਰਾਨ ਕਿਸੇ ਕਿਸਮ ਦੀ ਪਰੇਸ਼ਾਨੀ ਹੁੰਦੀ ਹੈ ਤਾਂ ਜਿਲ੍ਹਾ ਪ੍ਰੋਗਰਾਮ ਅਫਸਰ ਫਾਜਿਲਕਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਂਣਾਂ ਲਾਜ਼ਮੀ ਹੈ। ਜਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਤੇ ਜੇਕਰ ਕੋਈ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।