ਭਗਵਾਨ ਵਾਲਮੀਕਿ ਦੇ ਜਨਮ ਦਿਵਸ ਮੌਕੇ ਡਾ. ਬੀ ਆਰ ਅੰਬੇਦਕਰ ਵਜ਼ੀਫਾ ਸਕੀਮ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਦੇ ਜਨਮ ਦਿਵਸ ਮੌਕੇ ਡਾ. ਬੀ ਆਰ ਅੰਬੇਦਕਰ ਵਜ਼ੀਫਾ ਸਕੀਮ ਦੀ ਸ਼ੁਰੂਆਤ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

*ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥਣਾਂ ਨੂੰ ਵਜ਼ੀਫਾ ਸਕੀਮ ਦੇ ਦਿੱਤੇ ਗਏ ਸਰਟੀਫਿਕੇਟ
*ਪੰਜਾਬ ਸਰਕਾਰ ਨੇ ਸਕੀਮ ਲਈ ਆਮਦਨ ਹੱਦ ਵਿਚ ਵਾਧਾ ਕੀਤਾ: ਤੇਜ ਪ੍ਰਤਾਪ ਸਿੰਘ ਫੂਲਕਾ

ਬਰਨਾਲਾ, 31 ਅਕਤੂਬਰ
ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਆਨਲਾਈਨ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਡਾ. ਬੀ ਆਰ ਅੰਬੇਦਕਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਲਾਭ ਮਿਲੇਗਾ।
ਇਹ ਸਮਾਗਮ ਬਰਨਾਲਾ ਜ਼ਿਲ੍ਹਾ ਸਦਰ ਮੁਕਾਮ ਤੋਂ ਇਲਾਵਾ ਜ਼ਿਲ੍ਹੇ ਵਿਚ ਦਰਜਨ ਦੇ ਕਰੀਬ ਹੋਰ ਥਾਵਾਂ ’ਤੇ ਸਿੱਧਾ ਪ੍ਰਸਾਰਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਨੇ ਸਮਾਗਮ ’ਚ ਸ਼ਿਰਕਤ ਕੀਤੀ ਤੇ ਉਨ੍ਹਾਂ ਸਮੂਹ ਭਾਈਚਾਰੇ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ।
ਆਨਲਾਈਨ ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਤੀਰਥ ਸਥਲ (ਸ੍ਰੀ ਰਾਮ ਤੀਰਥ) ਅੰਮ੍ਰਿਤਸਰ ਵਿਖੇ 50 ਕਰੋੜ ਤੋਂ ਵੱਧ ਦੇ ਕੰਮਾਂ ਦੇ ਵਰਚੁਅਲ ਨੀਂਹ ਪੱਥਰ ਰੱਖੇ, ਜਿਸ ਵਿਚ ਨਵੀਂ ਆਈਟੀਆਈ ਵੀ ਸ਼ਾਮਲ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਡਾ. ਬੀ ਆਰ ਅੰਬੇਦਕਰ ਵਜ਼ੀਫਾ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਦੀ ਪੜ੍ਹਾਈ ਲਈ ਵਜ਼ੀਫਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ’ਤੇ ਪੰਜਾਬ ਸਰਕਾਰ 550 ਕਰੋੜ ਰੁਪਏ ਖਰਚ ਕਰੇਗੀ ਅਤੇ ਸੂਬੇ ਦੇ 3 ਲੱਖ ਤੋਂ ਵੱਧ ਐਸ.ਸੀ. ਵਿਦਿਆਰਥੀਆਂ ਨੂੰ ਇਸ ਦਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭ ਲੈਣ ਲਈ ਮਾਪਿਆਂ ਦੀ ਆਮਦਨ ਦੀ ਹੱਦ ਵੀ 2.5 ਲੱਖ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀਆਂ ਪੰਜ ਵਿਦਿਆਰਥਣਾਂ ਹਰਪ੍ਰੀਤ ਕੌਰ, ਅਮਨਜੋਤ ਕੌਰ, ਗਗਨਦੀਪ ਕੌਰ, ਕਿਰਨਦੀਪ ਕੌਰ ਤੇ ਰਮਨਦੀਪ ਕੌਰ ਨੂੰ ਵਜ਼ੀਫਾ ਸਕੀਮ ਦੇ ਸਰਟੀਫਿਕੇਟ ਦੇ ਕੇ ਜ਼ਿਲ੍ਹੇ ਵਿਚ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਫਸਰ ਬਰਨਾਲਾ ਮੈਡਮ ਕਮਲਜੀਤ ਰਾਜੂ ਨੇ ਦੱਸਿਆ ਕਿ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰਿਆਂ ਵਿਚ ਪੜ੍ਹਣ ਵਾਲੇ ਵਿਦਿਆਰਥੀਆਂ ਇਸ ਦਾ ਲਾਭ ਲੈ ਸਕਣਗੇ।
ਇਸ ਆਨਲਾਈਨ ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ, ਐਸਡੀਐਮ ਵਰਜੀਤ ਵਾਲੀਆ, ਐਸਪੀ (ਹੈਡਕੁਆਰਟਰ) ਹਰਵੰਤ ਕੌਰ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਫਸਰ ਮੈਡਮ ਕਮਲਜੀਤ ਰਾਜੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਤੇ ਹੋਰ ਅਧਿਕਾਰੀਆਂ ਹਾਜ਼ਰ ਸਨ।