ਫਾਜਿ਼ਲਕਾ, 3 ਨਵੰਬਰ
ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਵਰਿੰਦਰ ਕੁਮਾਰ ਆਈਪੀਐਸ ਅਤੇ ਐਸਐਸਪੀ ਵਿਜੀਲੈਂਸ ਬਿਓਰੋ ਫਿਰੋਜ਼ਪੁਰ ਸ੍ਰੀ ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਲਾਧੂਕਾ ਦੇ ਸੀਨਿਅਰ ਸੈਕੰਡਰੀ ਸਕੂਲ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਵਿਜੀਲੈਂਸ ਵਿਭਾਗ ਦੇ ਡੀਐਸਪੀ ਸ੍ਰੀ ਬਲਕਾਰ ਸਿੰਘ ਨੇ ਕੀਤੀ।
ਇਸ ਮੌਕੇ ਡੀਐਸਪੀ ਬਲਕਾਰ ਸਿੰਘ ਨੇ ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ 30 ਅਕਤੂਬਰ ਤੋਂ 5 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤੇ ਤਹਿਤ ਇਸ ਤਰਾਂ ਦੇ ਪ੍ਰੋਗਰਾਮ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਜ਼ੇਕਰ ਕਿਸੇ ਨੂੰ ਭ੍ਰਿਸ਼ਟਾਚਾਰ ਸਬੰਧੀ ਕੋਈ ਸਿ਼ਕਾਇਤ ਹੋਵੇ ਤਾਂ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ ਜਾਂ ਵਿਜੀਲੈਂਸ ਦੇ ਹੈਲਪਲਾਈਨ ਨੰਬਰ 1800—1800—1000 ਤੇ ਕਾਲ ਕਰ ਸਕਦਾ ਹੈ।
ਇਸ ਮੌਕੇ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ ਨੇ ਵੀ ਸੰਬੋਧਨ ਕੀਤਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੱਤੀ।ਸਕੂਲ ਦੇ ਪ੍ਰਿੰਸੀਪਲ ਸ੍ਰੀ ਹਰੀ ਚੰਦ ਕੰਬੋਜ ਨੇ ਸਭ ਦੇ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੁੂੰ ਜੀਵਨ ਵਿਚ ਸੱਚ ਦੇ ਮਾਰਗ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲ ਕਮੇਟੀ ਮੈਂਬਰ ਰਾਮ ਚੰਦ, ਸਕੂਲ ਅਧਿਆਪਕ ਵਨੀਤਾ, ਸੋਨੀਆ, ਪਰਮਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਵਿਦਿਆਰਥੀਆਂ ਨੇ ਲਘੂ ਨਾਟਕ, ਗੀਤ ਅਤੇ ਭਾਸ਼ਣ ਪੇਸ਼ ਕੀਤੇ। ਵਿਜੀਲੈਂਸ ਵਿਭਾਗ ਤੋਂ ਇੰਸਪੈਕਟਰ ਮਨਛਿੰਦਰ ਸਿੰਘ ਮਾਨ, ਸਕੂਲ ਸਟਾਫ ਕਮੇਟੀ ਮੈਂਬਰ ਖਾਨ ਸਿੰਘ ਅਤੇ ਹੋਰ ਪਤਵੰਤੇ ਵੀ ਇਸ ਮੌਕੇ ਹਾਜਰ ਸਨ।

English






