ਵਿਧਾਇਕ ਚੱਢਾ ਨੇ ਆਰਟੀਓ ਦਫ਼ਤਰ ਰੋਪੜ ਦੀ ਕੀਤੀ ਅਚਨਚੇਤ ਚੈਕਿੰਗ

Sorry, this news is not available in your requested language. Please see here.

ਰੂਪਨਗਰ, 05 ਜੁਲਾਈ 2025
ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਆਰਟੀਓ ਦਫ਼ਤਰ ਰੋਪੜ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਅਤੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਆਰਟੀਏ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੌਕੇ ’ਤੇ ਹਦਾਇਤ ਕੀਤੀ ਕਿ ਜੋ ਵੀ ਲੋਕ ਟਰਾਂਸਪੋਰਟ ਨਾਲ ਸਬੰਧਤ ਆਪਣਾ ਕੰਮ ਕਰਾਉਣ ਆਉਂਦੇ ਹਨ, ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਕਾਗਜ਼ਾਤ ਅਧੂਰੇ ਹਨ ਜਾਂ ਕੋਈ ਹੋਰ ਕਮੀ ਪੇਸ਼ੀ ਹੈ ਤਾਂ ਉਸ ਬਾਰੇ ਸਬੰਧਤ ਨੂੰ ਮੁਕੰਮਲ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਦੇ ਗੇੜੇ ਨਾ ਮਾਰਨੇ ਪੈਣ।
ਇਸ ਮੌਕੇ ਆਰਟੀਓ ਗੁਰਵਿੰਦਰ ਸਿੰਘ ਜੌਹਲ, ਚੇਅਰਮੈਨ ਮਾਰਕੀਟ ਕਮੇਟੀ ਭਾਗ ਸਿੰਘ ਮਦਾਨ, ਚੇਅਰਮੈਨ ਇੰਮਪਰੁਵਮੇਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸਰਪੰਚ ਵਿਕਰਾਂਤ ਚੌਧਰੀ, ਐਡਵੋਕੇਟ ਗੌਰਵ ਕਪੂਰ, ਸੁਖਵਿੰਦਰ ਸਿੰਘ ਹਾਜ਼ਰ ਸਨ।