ਸਕੂਲ ਦਰਸ਼ਨ ਪ੍ਰੋਗਰਾਮ ਦਾਖਲੇ ਵਧਾਉਣ ਵਿੱਚ ਹੋ ਰਿਹਾ ਹੈ ਸਹਾਈ

ਸਕੂਲ ਦਰਸ਼ਨ ਕਰਨ ਆਉਦੇ ਮਾਪੇ ਮੌਕੇ ’ਤੇ ਕਰਵਾ ਰਹੇ ਹਨ ਬੱਚੇ ਦਾਖਲ – ਪੰਕਜ

ਪਠਾਨਕੋਟ: 12 ਮਈ 2021:– (              ) ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕਿ੍ਰਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਨੂੰ ਬੜ੍ਹਾਵਾ ਦੇਣ ਲਈ ਸ਼ੁਰੂ ਕੀਤੀ ਈਚ ਵੰਨ ਬਰਿੰਗ ਵੰਨ ਮੁਹਿੰਮ ਤਹਿਤ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਵੱਲੋਂ ਪਿੰਡਾਂ ਅਤੇ ਕਸਬਿਆਂ ਵਿੱਚ ਦਾਖਲਾ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ । ਇਸੇ ਕੜੀ ਤਹਿਤ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਦੀ ਪ੍ਰੇਰਨਾ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਦੀ ਪਿ੍ਰੰਸੀਪਲ ਮੋਨਿਕਾ ਵਿਜਾਨ ਅਤੇ ਸਕੂਲ ਸਟਾਫ ਵੱਲੋ  ਮਾਪਿਆਂ ਨੂੰ ਸਕੂਲ ਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਜਾ ਹੈ।
ਸਕੂਲ ਲੈਕਚਰਾਰ ਮਰੀਦੁਲ ਪੰਕਜ ਨੇ ਦੱਸਿਆ ਕਿ ਸਕੂਲ ਦਰਸ਼ਨ ਪ੍ਰੋਗਰਾਮ ਤਹਿਤ ਸਕੂਲ ਦਰਸ਼ਨ ਕਰਨ ਆਏ ਮਾਪਿਆਂ ਵੱਲੋਂ ਮੌਕੇ ਤੇ ਹੀ ਆਪਣੇ ਬੱਚਿਆਂ ਨੂੰ  ਦਾਖਲ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਕੂਲ ਮੁੱਖੀ ਅਤੇ ਅਧਿਆਪਕਾਂ ਵੱਲੋਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਤੋ ਜਾਣੂ ਕਰਵਾਉਣ ਦੇ ਨਾਲ  ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਤੋਂ ਪ੍ਰਭਾਵਿਤ ਹੋ ਕੇ ਮਾਪੇ ਆਪਣੇ ਬੱਚਿਆਂ ਦਾ ਦਾਖਲਾ ਸਾਡੇ ਸਕੂਲ ਵਿੱਚ ਕਰਵਾ ਕੇ ਦੂਸਰੇ ਮਾਪਿਆਂ ਲਈ ਪ੍ਰੇਰਨਾ ਸਰੋਤ ਬਣ ਹਨ। ਸਕੂਲ ਦਰਸਨ ਕਰਨ ਲਈ ਸਕੂਲ ਵਿੱਚ ਆਏ ਸੀਆਰਪੀਐਫ ਦੇ ਜਵਾਨ ਅਜੈ ਰਾਣਾ ਨੇ ਕਿਹਾ ਕਿ ਸਕੂਲ ਦਰਸਨ ਦੌਰਾਨ ਹੀ ਉਸਨੂੰ ਪਤਾ ਲੱਗਾ ਹੈ ਕਿ ਸਰਕਾਰੀ ਸਕੂਲ  ਪੂਰਨ ਸਮਾਰਟ ਬਣ ਚੁੱਕੇ ਹਨ। ਜਿੱਥੇ ਪ੍ਰੋਜੈਕਟਰ ,ਐਲ.ਈ.ਡੀ ਅਤੇ ਆਧੁਨਿਕ ਤਕਨੀਕਾਂ ਰਾਹੀਂ ਉੱਚ ਪਾਏ ਦੀ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ  ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕ ਮੌਜੂਦ ਹਨ।  ਸਿੱਖਿਆ ਦੇ ਨਾਲ- ਨਾਲ ਸਹਾਇਕ ਗਤੀਵਿਧੀਆਂ ਅਤੇ ਖੇਡਾਂ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵੱਧਣ ਲਈ ਪੂਰੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੇ ਨਾਲ ਅੰਗਰੇਜ਼ੀ  ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਉਹ ਆਪਣੇ ਬੱਚਿਆਂ ਨੂੰ ਨਾਮੀ ਨਿਜੀ ਸਕੂਲ ਵਿੱਚੋਂ ਹਟਾ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਵਿੱਚ ਦਾਖਲ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਥੇ ਕਿਤਾਬਾਂ, ਵਰਦੀਆਂ ਮੁਫਤ ਅਤੇ  ਵੱਡੇ ਪੱਧਰ ਤੇ ਵਜੀਫੇ ਵੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ।
ਡਿਪਟੀ ਡੀਈਓ ਰਾਜੇਸਵਰ ਸਲਾਰੀਆ ਨੇ ਦੱਸਿਆ ਕਿ ਸਕੂਲ ਦਰਸ਼ਨ ਪ੍ਰੋਗਰਾਮ ਤਹਿਤ ਮਾਪੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋ ਖਾਸੇ ਪ੍ਰਭਾਵਿਤ ਹੋ ਰਹੇ ਹਨ। ਮਾਪਿਆਂ ਵੱਲੋ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਪ੍ਰਗਟਾਉਦਿਆ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਏ ਜਾ ਰਹੇ ਹਨ । ਇਸ ਮੌਕੇ ’ਤੇ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਬਿ੍ਰਜ ਰਾਜ, ਨਵੀਨ ਕੁਮਾਰ, ਕਿਰਨ ਸਰਮਾ, ਅਨਿਲ ਕੁਮਾਰ ਅਤੇ  ਸਕੂਲ ਸਟਾਫ  ਹਾਜਰ ਸੀ।
ਫੋਟੋ ਕੈਪਸਨ:- ਸਕੂਲ ਦਰਸਨ ਪ੍ਰੋਗਰਾਮ ਤਹਿਤ ਸੀਆਰਪੀਐਫ ਦੇ ਜਵਾਨ ਨੂੰ ਸਕੂਲ ਵਿੱਚ ਉਪਲਬਧ ਸੁਵਿਧਾਵਾਂ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਲੈਕਚਰਾਰ ਮਰੀਦੁਲ ਪੰਕਜ ।