ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ: ਡਿਪਟੀ ਕਮਿਸ਼ਨਰ

ARVINDPAL SINGH
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Sorry, this news is not available in your requested language. Please see here.

ਫਾਜ਼ਿਲਕਾ, 7 ਸਤੰਬਰ 2021
ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਲੈਣ ਲਈ ਕਾਫੀ ਭੀੜ ਹੋਣ ਕਾਰਨ ਆਮ ਜਨਤਾ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਜਨਤਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਜਾਂਦਾ ਹੈ। ਇਹ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਖੁੱਲ੍ਹੇ ਰਹਿੰਦੇ ਹਨ।