ਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਖੂਨਦਾਨ ਬਾਰੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ

ਲੇਖ ਰਚਨਾ ਮੁਕਾਬਲੇ ਦੇ ਮਿਡਲ ਵਰਗ ਵਿੱਚੋਂ ਗੁਰਨੂਰ ਨੇ ਮੱਲਿਆ ਪਹਿਲਾ ਸਥਾਨ

ਬਰਨਾਲਾ, 20 ਫਰਵਰੀ 2025

ਐਸ.ਸੀ.ਈ.ਆਰ.ਟੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਲਕਾ ਰਾਣੀ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਖੂਨਦਾਨ ਦਿਵਸ ਨਾਲ ਸਬੰਧਤ ਪ੍ਰੋਗਰਾਮ ਤਰਕਸ਼ੀਲ ਭਵਨ ਵਿਖੇ ਕਰਵਾਇਆ ਗਿਆ।

ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ 130 ਵਿਦਿਆਰਥੀਆਂ ਨੇ ਲੇਖ ਰਚਨਾ ਮੁਕਾਬਲੇ ਵਿੱਚ ਹਿੱਸਾ ਲਿਆ।ਇਸ ਮੌਕੇ ਸਕੂਲਾਂ ਦੇ ਕਿਸ਼ੋਰ ਸਿੱਖਿਆ ਨਾਲ ਸਬੰਧਤ ਨੋਡਲ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਿਵਲ ਹਸਪਤਾਲ ਬਰਨਾਲਾ ਵੱਲੋਂ ਸ. ਮਨਜਿੰਦਰ ਸਿੰਘ ਨੇ ਖੂਨਦਾਨ ਨਾਲ ਸੰਬੰਧਿਤ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਰਿਸੋਰਸ ਪਰਸਨਜ ਸ੍ਰੀ ਹਰਦੀਪ ਕੁਮਾਰ ਅਤੇ ਸ੍ਰੀਮਤੀ ਨਮਰਇਤਾ ਨੇ ਵੀ ਖੂਨਦਾਨ ਦਿਵਸ ਨਾਲ ਸਬੰਧਤ ਅਧਿਆਪਕਾਂ ਨੂੰ ਜਾਣਕਾਰੀ ਦਿੱਤੀ।

ਇਸ ਤੋਂ ਬਾਅਦ ਲੇਖ ਰਚਨਾ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਕੀਤਾ ਗਿਆ ਜਿਸ ਵਿੱਚ ਮਿਡਲ ਵਰਗ ਵਿੱਚੋਂ ਗੁਰਨੂਰ ਕੌਰ ਸਰਕਾਰੀ ਹਾਈ ਸਕੂਲ ਗਹਿਲ ਨੇ ਪਹਿਲਾ ਸਥਾਨ, ਦਿਲਜੋਤ ਕੌਰ ਸਰਕਾਰੀ ਹਾਈ ਸਕੂਲ ਉੱਗੋਕੇ ਨੇ ਦੂਸਰਾ ਸਥਾਨ, ਜਸਮੀਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲ ਮਾਜਰਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਹਾਈ ਵਰਗ ਵਿੱਚੋਂ ਇਹ ਏਕਮਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੇਖਾ ਨੇ ਪਹਿਲਾ ਸਥਾਨ , ਹਰਲੀਨ ਕੌਰ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ ਨੇ ਦੂਸਰਾ ਸਥਾਨ ਅਤੇ ਨੇਹਾ ਕੁਮਾਰੀ ਸਰਕਾਰੀ ਹਾਈ ਸਕੂਲ ਗਹਿਲ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸੈਕੰਡਰੀ ਵਰਗ ਵਿੱਚੋਂ ਜਸ਼ਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਨੇ ਪਹਿਲਾ ਸਥਾਨ ਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਨੇ ਦੂਸਰਾ ਸਥਾਨ ਅਤੇ ਰਵਨੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਬਰਨਾਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਹਨਾਂ ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ 3000,1500 ਅਤੇ 1000 ਰੁਪਏ ਦੀ ਰਾਸ਼ੀ ਦੇ ਨਾਲ ਟਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਰਜਿੰਦਰਪਾਲ ਸਿੰਘ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਆਏ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਸ੍ਰੀਮਤੀ ਗੁਰਦੀਪ ਕੌਰ, ਇਰਾ ਅਗਰਵਾਲ ਅਤੇ ਸਿੱਮੀ ਗੁਪਤਾ ਨੇ ਇਸ ਲੇਖ ਰਚਨਾ ਮੁਕਾਬਲੇ ਦੀ ਜੱਜਮੈਂਟ ਕੀਤੀ। ਸੁਖਪਾਲ ਸਿੰਘ, ਚੇਤਵੰਤ ਸਿੰਘ, ਰਾਜੇਸ਼ ਕੁਮਾਰ,ਰੋਹਿਤ ਸਿੰਗਲਾ, ਅਸ਼ਵਨੀ ਕੌਸ਼ਲ ਅਤੇ ਨਵਦੀਪ ਕੁਮਾਰ ਨੇ ਪ੍ਰਬੰਧਕ ਦੀ ਭੂਮਿਕਾ ਨਿਭਾਈ।