ਸ਼੍ਰੋਮਣੀ ਅਕਾਲੀ ਦਲ ਵੱਲੋਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ 8 ਦਸੰਬਰ ਨੂੰ ਸਦਭਾਵਨਾ ਦਿਵਸ ਵਜੋਂ ਮਨਾਇਆ ਜਾਵੇਗਾ : ਚੀਮਾ, ਝਿੰਜਰ, ਚਨਾਰਥਲ

Sorry, this news is not available in your requested language. Please see here.

ਫਤਿਹਗੜ੍ਹ ਸਾਹਿਬ, 29 ਨਵੰਬਰ:

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਹੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ 8 ਦਸੰਬਰ ਨੂੰ ਸਦਭਾਵਨਾ ਦਿਵਸ ਵਜੋਂ ਵੱਡੇ ਪੱਧਰ ਤੇ ਮਨਾਇਆ ਜਾਵੇਗਾ, ਜਿਸ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਵੇਰ 10 ਵਜੇ ਪਾਠ ਦੇ ਭੋਗ ਪਾਏ ਜਾਣਗੇ ਤੇ ਇਸ ਉਪਰੰਤ ਗੁਰੂ ਦਾ ਇਲਾਹੀ ਕੀਰਤਨ ਵੀ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਹਲਕਾ ਫਤਹਗੜ੍ਹ ਸਾਹਿਬ ਦੇ ਇੰਚਾਰਜ ਜਥੇਦਾਰ ਜਗਦੀਪ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲਾ ਅਕਾਲੀ ਦਲ ਦੇ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਆਗੂਆ ਨੇ ਕਿਹਾ ਕਿ 8 ਦਸੰਬਰ ਨੂੰ ਸ. ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਪਾਰਟੀ ਵੱਲੋਂ ਇਕ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿੱਚ ਵੱਡੇ ਪੱਧਰ ਤੇ ਨੌਜਵਾਨਾਂ ਵੱਲੋਂ ਖੂਨ ਦਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਨੇ ਜੋ ਵਿਕਾਸ ਦੇ ਕਾਰਜ ਕਰਵਾਏ ਉਹਨਾਂ ਨੂੰ ਅੱਜ ਵੀ ਪੰਜਾਬ ਦੀ ਜਨਤਾ ਯਾਦ ਕਰ ਰਹੀ ਹੈ, ਜਦੋਂਕਿ ਅਕਾਲੀ ਸਰਕਾਰ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਦੀ ਜਨਤਾ ਨੂੰ ਅਕਾਲੀ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ, ਆਟਾ ਦਾਲ ਸਕੀਮ, ਬਜ਼ੁਰਗਾਂ, ਵਿਧਵਾਵਾਂ ਨੂੰ ਪੈਨਸ਼ਨ ਸਕੀਮ, ਸਕੂਲਾਂ ਵਿੱਚ ਪੜ੍ਹਾਈ ਲਈ ਜਾਣ ਸਮੇਂ ਵਿਦਿਆਰਥਣਾ ਨੂੰ ਸਾਈਕਲ ਦੇਣ, ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਘਰਾਂ ਵਿੱਚ ਹੀ ਦੇਣ ਦੇ ਮਨੋਰਥ ਨਾਲ ਸਾਂਝ ਤੇ ਸੇਵਾ ਕੇਂਦਰ ਸਥਾਪਿਤ ਕੀਤੇ, ਜਿਨ੍ਹਾਂ ਵਿੱਚ 351 ਦੇ ਲਗਭਗ ਸਹੂਲਤਾਂ ਸਮਾਂ ਬੰਦ ਕਰਕੇ ਅਫਸਰਸ਼ਾਹੀ ਨੂੰ ਜਵਾਬ ਦੇਹ ਬਣਾਇਆ, ਕਿਸਾਨਾਂ ਨੂੰ ਮੁਫਤ ਬਿਜਲੀ, ਅਨੁਸੂਚਿਤ ਜਾਤੀ ਦੇ ਭਾਈਚਾਰੇ ਨੂੰ ਮੁਫਤ ਬਿਜਲੀ ਦੀ ਸਹੂਲਤ ਸਮੇਤ ਅਨੇਕਾਂ ਯੋਜਨਾਵਾਂ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਵੱਲੋਂ ਹੀ ਆਰੰਭ ਕੀਤੀਆਂ, ਜਿਸ ਦਾ ਪੰਜਾਬ ਦੀ ਜਨਤਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੂਰਾ ਲਾਭ ਦਿੱਤਾ ਗਿਆ ਤੇ ਪੂਰੇ ਪੰਜਾਬ ਵਿੱਚ ਸੜਕਾਂ ਦੇ ਜਾਲ ਵਿਛਾਉਣ ਦੇ ਨਾਲ ਨਾਲ ਰਾਜ ਭਰ ਵਿੱਚ ਸੜਕਾਂ ਤੇ ਬ੍ਰਿਜ ਤੇ ਓਵਰ ਬ੍ਰਿਜਾਂ ਦਾ ਨਿਰਮਾਣ ਕਰਨ ਸਮੇਤ ਬਿਜਲੀ ਸਰਪਲਸ ਕਰਨ ਲਈ ਥਰਮਲ ਪਲਾਂਟ ਲਗਾਉਣ ਵਰਗੇ ਪ੍ਰੋਜੈਕਟ ਲਗਾਏ।