ਸੀ. ਜੇ. ਐੱਮ.ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਵਿਸ਼ਵ ਸਕਿਤਸਫਰੀਨੀਆ ਦਿਵਸ ਮੌਕੇ ਆਨਲਾਈਨ ਵੈਬੀਨਾਰ ਆਯੋਜਿਤ

Sorry, this news is not available in your requested language. Please see here.

ਫਿਰੋਜ਼ਪੁਰ 24 ਮਈ,2021
ਵਿਸ਼ਵ ਸਕਿਤਸਫਰੀਨੀਆ ਦਿਵਸ ਮੌਕੇ ਸੀ. ਜੇ. ਐੱਮ.-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਵੱਲੋਂ ਆਨਲਾਈਨ ਵੈਬੀਨਾਰ ਆਯੋਜਿਤ ਕਰਵਾਇਆ ਗਿਆ। ਇਸ ਆਨਲਾਈਨ ਵੈਬੀਨਾਰ ਰਾਹੀਂ ਉਨ੍ਹਾਂ ਨੇ ਸਿਵਲ ਹਸਪਤਾਲ ਦੇ ਮਨੋਰੋਗ ਮਾਹਿਰ ਡਾ. ਰਚਨਾ ਮਿੱਤਲ ਅਤੇ ਹੋਰਨਾਂ ਕਾਊਂਸਲਰਾਂ ਨਾਲ ਇਸ ਮਾਨਸਿਕ ਬਿਮਾਰੀ ਅਤੇ ਇਸ ਦੇ ਪ੍ਰਭਾਵਾਂ ਬਾਰੇ ਚਰਚਾ ਕੀਤੀ।
ਜ਼ਿਕਰਯੋਗ ਹੈ ਕਿ ਸਕਿਤਸਫਰੀਨੀਆ ਇੱਕ ਪ੍ਰਕਾਰ ਦਾ ਮਾਨਸਿਕ ਰੋਗ ਹੈ ਜੋ ਪ੍ਰਭਾਵਿਤ ਵਿਅਕਤੀ ਦੀ ਸਪੱਸਟ ਤੌਰ ਤੇ ਸੋਚਣ, ਮਹਿਸੂਸ ਕਰਨ ਅਤੇ ਵਿਵਹਾਰ ਕਰਨ ਦੀ ਯੋਗਤਾ ਨੂੰ ਪ੍ਰਭਾਵਿਤ ਕਰਦਾ ਹੈ।
ਇਸ ਮੌਕੇ ਸੀ. ਜੇ. ਐੱਮ ਮਿਸ ਏਕਤਾ ਉੱਪਲ ਨੇ ਡਾ. ਮਿੱਤਲ ਅਤੇ ਹੋਰਨਾਂ ਕਾਊਂਸਲਰਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਇਸ ਮਾਨਸਿਕ ਰੋਗ ਬਾਰੇ ਹੋਰ ਜਾਗਰੂਕ ਕਰਨ ਦੀ ਲੋੜ ਉੱਤੇ ਜੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਵੀ ਮਾਨਸਿਕ ਰੋਗੀਆਂ ਦੇ ਇਲਾਜ ਵਿੱਚ ਮੋਹਰੀ ਭੂਮਿਕਾ ਅਦਾ ਕਰਨ ਤੇ ਡਾ. ਰਚਨਾ ਮਿੱਤਲ ਅਤੇ ਵੈਬੀਨਾਰ ਵਿੱਚ ਸ਼ਾਮਿਲ ਕਾਊਂਸਲਰਾਂ ਦੇ ਕੰਮ ਦੀ ਵਿਸ਼ੇਸ਼ ਸ਼ਲਾਘਾ ਕੀਤੀ।