ਸੂਬਾਈ ਖ਼ਰੀਦ ਏਜੰਸੀਆਂ ਪਟਿਆਲਾ ਜ਼ਿਲ੍ਹੇ ‘ਚ ਕਣਕ ਦੀ ਖ਼ਰੀਦ ਅਤੇ ਅਦਾਇਗੀ ‘ਚ ਮੋਹਰੀ

Sorry, this news is not available in your requested language. Please see here.

ਜ਼ਿਲ੍ਹੇ ‘ਚ ਹੁਣ ਤੱਕ ਖ਼ਰੀਦੀ ਕਣਕ ਵਿਚੋਂ 93 ਫ਼ੀਸਦੀ ਕਣਕ ਦੀ ਸੂਬਾਈ ਏਜੰਸੀਆਂ ਵੱਲੋਂ ਕੀਤੀ ਗਈ ਖ਼ਰੀਦ
ਪਟਿਆਲਾ, 25 ਅਪ੍ਰੈਲ:
ਪਟਿਆਲਾ ਜ਼ਿਲ੍ਹੇ ‘ਚ ਹੁਣ ਤੱਕ ਖ਼ਰੀਦੀ ਗਈ ਕਣਕ ਵਿਚੋਂ 93 ਫ਼ੀਸਦੀ ਕਣਕ ਸੂਬੇ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਗਈ ਹੈ ਅਤੇ ਉਨ੍ਹਾਂ ਵੱਲੋਂ 70.28 ਫ਼ੀਸਦੀ ਕਣਕ ਦੀ ਅਦਾਇਗੀ ਵੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਸੂਬੇ ਦੀਆਂ ਚਾਰ ਪ੍ਰਮੁੱਖ ਖ਼ਰੀਦ ਏਜੰਸੀਆਂ ਪਨਗਰੇਨ, ਮਾਰਕਫੈਡ, ਪਨਸਪ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ ਜ਼ਿਲ੍ਹੇ ‘ਚ ਖ਼ਰੀਦੀ ਗਈ ਕੁੱਲ ਕਣਕ 7 ਲੱਖ 50 ਹਜ਼ਾਰ 417 ਮੀਟਰਿਕ ਟਨ ਵਿਚੋਂ 6 ਲੱਖ 98 ਹਜ਼ਾਰ 035 ਮੀਟਰਿਕ ਟਨ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ 885.37 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਹਰਸ਼ਰਨਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਪਟਿਆਲਾ ਜ਼ਿਲ੍ਹੇ ‘ਚ ਸਭ ਤੋਂ ਵੱਧ ਖ਼ਰੀਦ ਪਨਗਰੇਨ ਵੱਲੋਂ ਕੀਤੀ ਗਈ ਹੈ ਜਿਸ ਨੇ 1 ਲੱਖ 99 ਹਜ਼ਾਰ 105 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ ਅਤੇ ਕਿਸਾਨਾਂ ਨੂੰ 305.22 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ। ਇਸ ਤਰ੍ਹਾਂ ਮਾਰਕਫੈਡ ਨੇ 1 ਲੱਖ 88 ਹਜ਼ਾਰ 490 ਮੀਟਰਿਕ ਟਨ ਦੀ ਖ਼ਰੀਦ ਕਰਕੇ 221.17 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਟਰਾਸਫਰ ਕਰ ਦਿੱਤੇ ਹਨ। ਪਨਸਪ ਵੱਲੋਂ ਹੁਣ ਤੱਕ 1 ਲੱਖ 87 ਹਜ਼ਾਰ 875 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ ਤੇ 218 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਇਸੇ ਤਰ੍ਹਾਂ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1 ਲੱਖ 22 ਹਜ਼ਾਰ 565 ਮੀਟਰਿਕ ਟਨ ਕਣਕ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ 140.88 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ। ਉਨ੍ਹਾਂ ਦੱਸਿਆ ਖ਼ਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਦਾ ਕੰਮ ਵੀ ਖ਼ਰੀਦ ਏਜੰਸੀਆਂ ਵੱਲੋਂ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 62 ਫ਼ੀਸਦੀ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ।
ਡੀ.ਐਫ.ਐਸ.ਸੀ. ਨੇ ਦੱਸਿਆ ਕਿ ਸੂਬਾਈ ਖ਼ਰੀਦ ਏਜੰਸੀਆਂ ਤੋਂ ਇਲਾਵਾ ਕੇਂਦਰੀ ਖ਼ਰੀਦ ਏਜੰਸੀ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵੱਲੋਂ ਵੀ ਮੰਡੀਆਂ ‘ਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ, ਐਫ.ਸੀ.ਆਈ ਵੱਲੋਂ ਹੁਣ ਤੱਕ 52 ਹਜ਼ਾਰ 282 ਮੀਟਰਿਕ ਟਨ ਕਣਕ ਖ਼ਰੀਦ ਗਈ ਹੈ ਅਤੇ 15 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਵੱਲੋਂ ਵੀ 100 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ਅਤੇ ਜ਼ਿਲ੍ਹੇ ਦੇ ਸੰਭਾਵਤ ਟੀਚੇ ਦੀ 92 ਫ਼ੀਸਦੀ ਕਣਕ ਮੰਡੀਆਂ ‘ਚ ਆ ਚੁੱਕੀ ਹੈ ਤੇ ਅਗਲੇ ਹਫ਼ਤੇ ਦੌਰਾਨ ਸੰਭਾਵਤ ਟੀਚਾ ਪ੍ਰਾਪਤ ਹੋਣ ਦੀ ਆਸ ਹੈ।