*ਵਧੀਕ ਡਿਪਟੀ ਕਮਿਸ਼ਨਰ ਫੇਸਬੁਕ ’ਤੇ ਜ਼ਿਲ੍ਹਾ ਵਾਸੀਆਂ ਦੇ ਹੋਏ ਰੂ-ਬ-ਰੂ
*ਕੰਟੈਕਟ ਟਰੇਸਿੰਗ ਵਿੱਚ ਜ਼ਿਲ੍ਹਾ ਬਰਨਾਲਾ ਸੂਬੇ ’ਚੋਂ ਮੋਹਰੀ
* 1709 ਵਿਅਕਤੀਆਂ ਨੇ ਦਿੱਤੀ ਕਰੋਨਾ ਵਾਇਰਸ ਨੂੰ ਮਾਤ
ਬਰਨਾਲਾ, 15 ਅਕਤੂਬਰ
ਜ਼ਿਲ੍ਹਾ ਬਰਨਾਲਾ ਵਿੱਚ ਮਿਸ਼ਨ ਫਤਿਹ ਤਹਿਤ ਹੁਣ ਤੱਕ 1709 ਵਿਅਕਤੀਆਂ ਨੇ ਕਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ ਅਤੇ ਜ਼ਿਲ੍ਹੇ ਵਿਚ 36,249 ਵਿਅਕਤੀਆਂ ਦੀ ਸੈਂਪÇਲੰਗ ਹੋ ਚੁੱਕੀ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ ਵੱਲੋਂ ਹਫਤਾਵਰੀ ਫੇਸਬੁਕ ਲਾਈਵ ਸੈਸ਼ਨ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ 14 ਅਕਤੂਬਰ ਦੀ ਕਰੋਨਾ ਰਿਪੋਰਟ ਅਨੁਸਾਰ 9 ਨਵੇਂ ਕੇਸ ਆਏ ਹਨ। ਹੁਣ ਤੱਕ ਜ਼ਿਲ੍ਹੇ ਵਿਚ 1955 ਪਾਜ਼ੇਟਿਵ ਕੇਸ ਆਏ ਹਨ, ਜਿਨ੍ਹਾਂ ’ਚੋਂ 1709 ਵਿਅਕਤੀ ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਐਕਟਿਵ ਕੇਸ 197 ਹਨ। ਉਨ੍ਹਾਂ ਦੱੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਕੋਵਿਡ ਦੀ ਸਥਿਤੀ ਕੰਟਰੋਲ ਹੇਠ ਹੈ ਅਤੇ ਕੰਟੈਕਟ ਟਰੇਸਿੰਗ ਵਿੱਚ ਵੀ ਜ਼ਿਲ੍ਹਾ ਬਰਨਾਲਾ ਮੋਹਰੀ ਹੈ। ਇਸ ਵਾਸਤੇ ਜ਼ਿਲ੍ਹਾ ਵਾਸੀਆਂ ਵੱਲੋਂ ਦਿੱਤਾ ਸਹਿਯੋਗ ਸ਼ਲਾਘਾਯੋਗ ਹੈ। ਇਕ ਸਵਾਲ ਦੇ ਜਵਾਬ ਵਿਚ ਸ੍ਰੀ ਜਿੰਦਲ ਨੇ ਦੱਸਿਆ ਕਿ ਸਰਕਾਰ ਵੱਲੋਂ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਪ੍ਰੀਤ ਸ਼ਰਮਾ ਦਾ ਸਵਾਲ ਹੈ ਕਿ ਕੋਵਿਡ ਕੇਅਰ ਸੈਂਟਰ ਕਿਉਂ ਬੰਦ ਕੀਤੇ ਹਨ, ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੈਵਲ-1 ਦੇ ਕੋਵਿਡ ਕੇਅਰ ਸੈਂਟਰ ਇਸ ਲਈ ਬੰਦ ਕੀਤੇ ਹਨ, ਕਿਉਂਕਿ ਕੋਵਿਡ ਕੇਸਾਂ ਦੀ ਦਰ ਕਾਫੀ ਘਟ ਗਈ ਹੈ ਅਤੇ ਹੋਮ ਆਈਸੋਲੇਸ਼ਨ ਦੀ ਫੈਸਲਿਟੀ ਦਿੱਤੀ ਗਈ ਹੈ। ਮੰਡੀਆਂ ਵਿਚ ਪ੍ਰਬੰਧਾਂ ਦੇ ਸਵਾਲ ਦੇ ਜਵਾਬ ਵਿਚ ਸ੍ਰੀ ਜਿੰਦਲ ਨੇ ਦੱਸਿਆ ਕਿ ਮੰਡੀਆਂ ਵਿਚ ਕੋਵਿਡ ਦੇ ਮੱੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ।
ਉੁਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 6313 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 5233 ਮੀਟ੍ਰਿਕ ਟਨ ਖਰੀਦੀ ਜਾ ਚੁੱਕੀ ਹੈ।

हिंदी




