ਬਰਨਾਲਾ, 14 ਨਵੰਬਰ 2024
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਕੱਲ੍ਹ 13 ਨਵੰਬਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 640417 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤਕ ਕੁੱਲ 558634 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਮਾਰਕਫੈੱਡ ਵਲੋਂ 148605 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 223164 ਮੀਟ੍ਰਿਕ ਟਨ, ਪਨਸਪ ਵਲੋਂ 125420 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 61445 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 464505 ਮੀਟ੍ਰਿਕ ਟਨ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ 1188 ਕਰੋੜ ਦੀ ਰਾਸ਼ੀ ਸਿੱਧੀ ਖਾਤਿਆਂ ਵਿੱਚ ਟਰਾਂਸਫਰ ਹੋ ਚੁੱਕੀ ਹੈ।

हिंदी






