135 ਜਣਿਆਂ ਨੇ ਘਰੇਲੂ ਇਕਾਂਤਵਾਸ ਦੌਰਾਨ ਕੋਰੋਨਾ ’ਤੇ ਫ਼ਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਸੰਗਰੂਰ, 28 ਮਈ 2021
ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਬਿਹਤਰੀਨ ਸੇਵਾਵਾਂ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਅੱਜ 135 ਵਿਅਕਤੀ ਘਰੇਲੂ ਇਕਾਂਤਵਾਸ ਦੌਰਾਨ ਕੋਰੋਨਾ ਨੰੂ ਹਰਾ ਕੇ ਸਿਹਤਯਾਬ ਹੋਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ।
ਸ੍ਰੀ ਰਾਮਵੀਰ ਨੇ ਦੱਸਿਆ ਕਿ ਘਰਾਂ ਅੰਦਰ ਇਕਾਂਤਵਾਸ ਕੋਵਿਡ-19 ਦੇ ਮਰੀਜ਼ਾਂ ਨੂੰ ਵਿਭਾਗ ਵੱਲੋਂ ਫ਼ਤਿਹ ਕਿੱਟ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਨਿਰੰਤਰ ਇਹਨਾਂ ਮਰੀਜ਼ਾਂ ਦਾ ਜਾਇਜ਼ਾ ਲਿਆ ਜਾਂਦਾ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।