ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਫ਼ਾਜ਼ਿਲਕਾ ਦੇ 152 ਸਕੂਲਾਂ ਵਿੱਚ 221 ਨਵੇਂ ਕਲਾਸਾਂ ਰੂਮਾਂ ਦਾ ਕੀਤਾ ਜਾ ਰਿਹਾਂ ਹੈ ਨਿਰਮਾਣ

Sorry, this news is not available in your requested language. Please see here.

6 ਕਰੋੜ 63 ਲੱਖ ਦੀ ਪਹਿਲੀ ਕਿਸ਼ਤ ਜਾਰੀ

ਫਾਜ਼ਿਲਕਾ 1 ਫਰਵਰੀ :-  

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ, ਉੱਪ ਜ਼ਿਲ੍ਹਾ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਮਨਜ਼ੂਰ ਕੀਤੇ 152 ਸਕੂਲਾਂ ਵਿੱਚ 221 ਨਵੇਂ ਕਲਾਸ ਰੂਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਇਸ ਨਿਰਮਾਣ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡੀ ਐਸ ਐਮ ਪ੍ਰਦੀਪ ਕੰਬੋਜ ਅਤੇ ਏ ਸੀ ਐਸ ਐਸ ਦਲਜੀਤ ਸਿੰਘ ਚੀਮਾਂ ਵੱਲੋ  ਤਹਿਸੀਲ ਜਲਾਲਾਬਾਦ ਦੇ ਸਕੂਲ ਮੁੱਖੀ ਨਾਲ ਮੀਟਿੰਗ ਕਰਕੇ ਇਸ ਨਿਰਮਾਣ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ। ਉਹਨਾਂ ਨੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਕਲਾਸ ਰੂਮਾਂ ਦਾ ਨਿਰਮਾਣ ਕੀਤਾ ਜਾਵੇ ਅਤੇ ਇਸ ਕੰਮ ਨੂੰ ਸਮਾਂਬੱਧ ਢੰਗ ਪੂਰਾ ਕੀਤਾ ਜਾਵੇ। ਉਹਨਾਂ ਕਿਹਾ ਕਿ ਸਿੱਖਿਆ ਪੰਜਾਬ ਸਰਕਾਰ ਦੇ ਅਜੰਡੇ ਦਾ ਪ੍ਰਮੁੱਖ ਹਿੱਸਾ ਹੈ ਸੂਬੇ ਦੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਸਰਕਾਰ ਅਤੇ ਸਿੱਖਿਆ ਵਿਭਾਗ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਸ ਪ੍ਰਾਜੈਕਟ ਤੇ ਬੜੇ ਸੁਚਾਰੂ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਬੀਐਨਓ ਮਨਦੀਪ ਥਿੰਦ, ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਜਸਪਾਲ ਸਿੰਘ, ਬੀਪੀਈਓ ਸ਼ੁਸ਼ੀਲ ਕੁਮਾਰੀ ਅਤੇ ਸਬੰਧਿਤ ਸਕੂਲਾਂ ਦੇ ਸਕੂਲ ਮੁੱਖੀ ਮੌਜੂਦ ਸਨ।

ਹੋਰ ਪੜ੍ਹੋ :-  ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਸਿੰਘ ਬੈਂਸ