ਚੰਡੀਗੜ੍ਹ, 3 ਅਕਤੂਬਰ 2021
ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 23463.63 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਹੋਰ ਪੜ੍ਹੋ :-ਕੇਂਦਰੀ ਪੈਨਲ ਦੇ ਆਧਾਰ ਉਤੇ ਹੀ ਹੋਵੇਗੀ ਪੰਜਾਬ ਦੇ ਡੀ.ਜੀ.ਪੀ. ਦੀ ਨਿਯੁਕਤੀ: ਚੰਨੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਪਹਿਲੇ ਦਿਨ ਸੂਬੇ ਦੀਆਂ ਮੰਡੀਆਂ ਵਿੱਚ 23463.63
ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 334 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਦੀਆ ਮੰਡੀਆਂ ਵਿੱਚ ਖਰੀਦ ਦੇ ਪਹਿਲੇ ਦਿਨ 53516 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।
ਖੁਰਾਕ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ।

English






