26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦੇ ਹੁਕਮ ਜਾਰੀ

Sorry, this news is not available in your requested language. Please see here.

ਅੰਦਰੂਨੀ ਇਕੱਠ `ਚ 150 ਅਤੇ ਬਾਹਰੀ ਇਕੱਠ `ਚ 300 ਵਿਅਕਤੀਆਂ ਤੱਕ ਦੀ ਸੀਮਾ ਨਿਰਧਾਰਤ
ਫਾਜ਼ਿਲਕਾ, 22 ਜੁਲਾਈ 2021
ਜਿਲ੍ਹਾ ਮੈਜਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸਰਕਾਰ ਦੀ ਹਦਾਇਤਾਂ ਮੁਤਾਬਕ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਗਿਣਤੀ 150 ਵਿਅਕਤੀ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ। ਹੁਕਮ ਅਨੁਸਾਰ ਉਨ੍ਹਾਂ ਸਮਾਜਿਕ ਇਕੱਠਾਂ ਦੇ ਸਬੰਧ ਵਿਚ ਕਿਹਾ ਕਿ ਸਾਰੇ ਖੇਤਰਾਂ ਵਿਚ ਕਲਾਕਾਰਾਂ ਤੇ ਗਾਇਕਾਂ ਨੂੰ ਅਜਿਹੇ ਸਮਾਗਮਾਂ ਮੌਕਿਆਂ ਲਈ ਇਜਾਜਤ ਹੋਵੇਗੀ ਪਰ ਇਸ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੋਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਬਾਰ, ਸਿਨੇਮਾ ਹਾਲਜ਼, ਰੈਸਟੋਰੈਂਟ, ਸਪਾਜ਼, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਮ, ਚਿੜੀਆਘਰ ਆਦਿ ਨੂੰ ਕੋਵਿਡ ਟੀਕਾਕਰਨ ਦੀ ਪਾਲਣਾ ਨੂੰ ਯਕੀਨੀ ਬਣਾ ਕੇ 50 ਫੀਸਦੀ ਸਮਰੱਥਾ ਨਾਲ ਖੋਲਣ ਦੇ ਹੁਕਮਾਂ ਦਿੱਤੇ ਗਏ ਤੈਰਾਕੀ ਖੇਡਾਂ ਅਤੇ ਜਿੰਮ ਸਹੂਲਤਾਂ ਦੇ ਸਾਰੇ ਉਪਭੋਗਤਾ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਹੋਣਗੇ ਜਿਨ੍ਹਾਂ ਨੇ ਟੀਕੇ ਦੀ ਘੱਟੋ ਘੱਟ ਇਕ ਖੁਰਾਕ ਲਈ ਹੈ। ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਅਜਿਹੀ ਹੀ ਪਾਲਣਾ ਨਾਲ ਖੋਲਣ ਦੀ ਇਜਾਜਤ ਦਿੱਤੀ ਗਈ ਹੈ ਬਸ਼ਰਤ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਲਾਜ਼ਮੀ ਹੋਇਆ ਹੋਵੇ।
ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲੇ ਜਾ ਸਕਣਗੇ ਪਰ ਸਿਰਫ ਉਹੀ ਅਧਿਆਪਕ ਅਤੇ ਸਟਾਫ ਨੂੰ ਫਿਜੀਕਲੀ ਹਾਜਰ ਹੋਣ ਦੀ ਆਗਿਆ ਹੋਵੇਗੀ ਜਿਨਾਂ ਦਾ ਪੂਰੀ ਤਰਾਂ ਟੀਕਾਕਰਨ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਸਕੂਲ ਵਿਖੇ ਬਚਿਆਂ ਦੀ ਆਮਦ ਬਚਿਆਂ ਦੇ ਮਾਪਿਆਂ ਦੀ ਆਗਿਆ ਨਾਲ ਹੀ ਹੋਵੇਗੀ। ਸਖਤ ਪ੍ਰੋਟੋਕੋਲ ਜਗ੍ਹਾ ਵਿੱਚ ਹੋਵੇਗਾ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਵਿਭਾਗ ਸਕੂਲ ਸਿੱਖਿਆ ਦੇ ਸੰਬੰਧ ਵਿੱਚ ਨਿਰਦੇਸ਼ ਜਾਰੀ ਕਰੇਗੀ। ਇਸ ਤੋਂ ਇਲਾਵਾ ਸਮਾਜਿਕ ਦੂਰੀਆਂ, ਚਿਹਰੇ ਦੇ ਮਾਸਕ ਪਹਿਨਣਾ ਲਾਜ਼ਮੀ ਹੈ।
ਜ਼ਿਲ੍ਹਾ ਮੈਜਿਸਟੇਰਟ ਨੇ ਕਿਹਾ ਕਿ ਹੁਕਮ ਅਨੁਸਾਰ ਕਿਹਾ ਕਿ ਹਦਾਇਤਾਂ ਦੀ ਉਲੰਘਣਾ ਕਰਨ ਤੇ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਦੇ ਅਧੀਨ ਭਾਰਤੀ ਦੰਡ ਵਿਧਾਨ ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।