31 ਮਈ ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਇਆ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈਣ ਦੇ ਲਈ ਹੁਣ ਲੈਣੀ ਪਵੇਗੀ ਅਪੁਆਇੰਟਮੈਂਟ
ਮੋਬਾਇਲ ਐਪ ਐਮ-ਸੇਵਾ, ਕੋਵਾ ਐਪ, ਵੈਬਸਾਈਟ dgrpg.punjab.gov.in/sewa-kendras/ ਜਾਂ ਮੋਬਾਇਲ ਨੰਬਰ 89685-13 ’ਤੇ ਲਈ ਜਾ ਸਕਦੈ ਅਪਾਟਮੈਂਟ
ਹੁਸ਼ਿਆਰਪੁਰ, 03 ਮਈ :
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਲਈ ਸੇਵਾ ਕੇਂਦਰਾਂ ਵਿੱਚ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਅਤੇ 31 ਮਈ ਤੱਕ ਸੇਵਾ ਕੇਂਦਰ  ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਸਟਾਫ ਅਤੇ ਕੰਮਕਾਜ ਦੇ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਵਾ ਕੇਂਦਰਾਂ ਵਿੱਚ ਜਮ੍ਹਾਂ ਕਰਵਾਈ ਜਾਣ ਵਾਲੀ ਫੀਸ ਦੀ ਅਦਾਇਗੀ ਵੀ ਡਿਜੀਟਲ ਰਾਹੀ (ਪੀ.ਓ.ਐਸ. ਮਸ਼ੀਨ) ਨਾਲ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਸੇਵਾ ਲੈਣ ਲਈ ਹੁਣ ਅਗੇਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਅਪੁਆਇੰਟਮੈਂਟ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਪੁਆਇੰਟਮੈਂਟ ਮੋਬਾਇਲ ਐਪ ਐਮ-ਸੇਵਾ, ਕੋਵਾ ਐਪ, ਵੈਬਸਾਈਟ dgrpg.punjab.gov.in/sewa-kendras/  ਜਾਂ ਮੋਬਾਇਲ ਨੰਬਰ 89685-93812-13 ’ਤੇ ਸੰਪਰਕ ਕਰਕੇ ਲਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਦੇ ਸਮੂਹ ਸਟਾਫ ਲਈ ਵੈਕਸੀਨੇਸ਼ਨ ਸਰਟੀਫਿਕੇਟ ਜ਼ਰੂਰੀ ਹੈ। ਵੈਕਸੀਨੇਸ਼ਨ ਸਰਟੀਫਿਕੇਟ ਤੋਂ ਬਿਨ੍ਹਾਂ ਕਿਸੇ ਵੀ ਸਟਾਫ ਮੈਂਬਰ ਨੂੰ ਸੇਵਾ ਕੇਂਦਰ ਵਿੱਚ ਕੰਮ ਕਰਨ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦੇ ਸਟਾਫ  ਅਤੇ ਆਉਣ ਵਾਲੇ ਲੋਕਾਂ ਲਈ ਮਾਸਕ ਪਹਿਨਣਾ ਜ਼ਰੂਰੀ ਹੈ।  ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਅੰਦਰ ਸੇਵਾ ਕਾਊਂਟਰ ਦੀ ਗਿਣਤੀ ਅਨੁਸਾਰ ਹੀ ਬਿਨੈਕਾਰ ਜਾ ਸਕਣਗੇ ਅਤੇ ਹੋਰ ਬਿਨੈਕਾਰਾਂ ਨੂੰ ਸੇਵਾ ਕੇਦਰਾਂ ਦੇ ਬਾਹਰ ਹੀ ਇੰਤਜ਼ਾਰ ਕਰਨਾ ਪਵੇਗਾ।  ਉਨ੍ਹਾਂ ਸੇਵਾ ਕੇਂਦਰਾਂ ਨੂੰ ਆਦੇਸ਼ ਦਿੱਤੇ ਕਿ ਦਸਤਾਵੇਜ ਹਾਸਲ ਕਰਨ ਵਾਲੇ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।