400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਭਾਸ਼ਣ ਮੁਕਾਬਲੇ ਸ਼ੁਰੂ

Sorry, this news is not available in your requested language. Please see here.

ਸਕੂਲ ਪੱਧਰੀ ਮੁਕਾਬਲਿਆਂ ਵਿੱਚ ਹਰਲੀਨ ਕੌਰ ਕਿਆਮਪੁਰਾ ਨੇ ਕੀਤਾ ਪਹਿਲਾ ਸਥਾਨ ਹਾਸਲ
ਅੰਮ੍ਰਿਤਸਰ 15 ਜੂਨ 2021 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ ਇਸ ਸੰਬੰਧੀ ਜਾਣਕਾਰੀ ਦਿੰਦਿਆ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਮ੍ਰਿਤਸਰ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲਾ ਨੋਡਲ ਅਫਸਰ ਵਿੱਦਿਅਕ ਮੁਕਾਬਲਿਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਅਤੇ ਉਨ੍ਹਾਂ ਦੇ ਫਲਸਫੇ ਨੂੰ ਆਪਣੀ ਬੋਲਾਂ ਰਾਹੀਂ ਬਿਆਨ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ । ਅੱਜ ਦੇ ਵਿੱਦਿਅਕ ਮੁਕਾਬਲਿਆਂ ਦੇ ਮਿਡਲ ਵਰਗ ਵਿਚ ਸੁਖਦੀਪ ਕੌਰ ਸਰਕਾਰੀ ਸੈਕੰਡਰੀ ਸਕੂਲ ਕਿਆਮਪੁਰਾ
ਨੇ ਪਹਿਲਾ ਖੁਸ਼ਦੀਪ ਕੌਰ ਨੇ ਦੂਸਰਾ ਅਤੇ ਹਰਲੀਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੈਕੰਡਰੀ ਵਰਗ ਵਿੱਚ ਕੁਲਵੀਰ ਕੌਰ ਨੇ ਪਹਿਲਾ ਜਸਮੀਨ ਕੌਰ ਨੇ ਦੂਜਾ ਅਤੇ ਜਸਪਾਲ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਹਰਭਗਵੰਤ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਮ੍ਰਿਤਸਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ , ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਇੰਚਾਰਜ, ਰਾਜਦੀਪ ਸਿੰਘ ਸਟੈਨੋ, ਨਰਿੰਦਰ ਸਿੰਘ ਜ਼ਿਲ੍ਹਾ ਮੈਂਟਰ ਸਾਇੰਸ ਅੰਮ੍ਰਿਤਸਰ, ਸ੍ਰੀਮਤੀ ਜਸਵਿੰਦਰ ਕੌਰ ਜ਼ਿਲ੍ਹਾ ਮੈਂਟਰ ਅੰਗਰੇਜ਼ੀ ਵੱਲੋਂ ਮੁਬਾਰਕ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।