75ਵੇਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਣੀ ਹੈ

Sorry, this news is not available in your requested language. Please see here.

ਰੂਪਨਗਰ, 9 ਅਗਸਤ: 75ਵੇਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਣੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਫਲੈਗ ਕੋਡ ’ ਵਿੱਚ ਢਿੱਲ ਦਿੱਤੀ ਗਈ ਹੈ, ਆਪਣੇ ਘਰਾਂ ’ਤੇ ਤਿਰੰਗਾ ਝੰਡਾ ਲਹਿਰਾਉਣ ਲਈ ਜਿਲ੍ਹਾ ਰੂਪਨਗਰ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਰਾਸ਼ਟਰੀ ਝੰਡੇ ਦੀ ਮਾਣ ਮਰਿਆਦਾ ਨੂੰ ਹਰ ਹੀਲੇ ਕਾਇਮ ਰੱਖਣ ਦੀ ਅਪੀਲ ਵੀ ਕੀਤੀ।
ਡਿਪਟੀ ਕਮਿਸਨਰ ਨੇ ਫਲੈਗ ਕੋਡ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਯੋਗ ਹੈ। ਉਨਾਂ ਦੱਸਿਆ ਕਿ ਝੰਡਾ ਸੂਤ/ਪੋਲੀਸਟਰ/ਉੱਨ/ਸਿਲਕ, ਖਾਦੀ ਤੋਂ ਬਣਿਆ ਹੋ ਸਕਦਾ ਹੈ। ਆਮ ਲੋਕ ਵੀ ਆਪਣੇ ਘਰਾਂ ’ਤੇ ਝੰਡਾ ਲਹਿਰਾ ਸਕਦੇ ਹਨ ਅਤੇ ਤਿਰੰਗਾ ਦਿਨ-ਰਾਤ ਲਹਿਰਾਇਆ ਰਹਿ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਵਿੱਚ ਕਰੀਬ 71,500 ਹਜਾਰ ਤਿਰੰਗੇ ਝੰਡੇ ਲਹਿਰਾਏ ਜਾਣੇ ਹਨ, ਰਾਸ਼ਟਰੀ ਝੰਡਿਆਂ ਨੂੰ ਜਿਥੇ ਆਮ ਆਦਮੀ ਖਰੀਦ ਕੇ ਆਪਣੇ ਘਰਾਂ ’ਤੇ ਲਹਿਰਾਉਣਗੇ ਓਥੇ ਸਮੂਹ ਸਰਕਾਰੀ/ਅਰਧ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਪ੍ਰਬੰਧਕ ਵੀ ਝੰਡੇ ਖਰੀਦ ਕੇ ਆਪੋ-ਆਪਣੀਆਂ ਇਮਾਰਤਾਂ ’ਤੇ ਲਹਿਰਾਉਣਗੇ।
ਉਨਾਂ ਦੱਸਿਆ ਕਿ ਕੌਮੀ ਝੰਡਾ ਆਇਤਾਕਾਰ ਹੋਵੇ ਅਤੇ ਇਸ ਦਾ ਆਕਾਰ ਕੋਈ ਵੀ ਹੋ ਸਕਦਾ ਹੈ, ਪਰ ਲੰਬਾਈ ਅਤੇ ਚੌੜਾਈ ਦਾ ਅਨੁਪਾਤ 3:2 ਹੋਵੇ। ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ, ਇਹ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ, ਜਿਸ ਨਾਲ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ।
ਉਨਾਂ ਕਿਹਾ ਕਿ ਰਾਸ਼ਟਰੀ ਝੰਡੇ ਦੀ ਮਾਣ ਮਰਿਆਦਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਸੂਰਤ ਵਿੱਚ ਰਾਸ਼ਟਰੀ ਝੰਡੇ ਦੀ ਬੇਅਦਬੀ ਨਹੀਂ ਹੋਣੀ ਚਾਹੀਦੀ। ਉਨਾਂ ਦੱਸਿਆ ਕਿ ਜ਼ਿਲਾ ਵਾਸੀ ਤਿਰੰਗੇ ਨਾਲ ਸੈਲਫੀ ਲੈ ਕੇ ਪੋਰਟਲ https://harghartiranga.com/ ’ਤੇ ਵੀ ਅਪਲੋਡ ਕਰ ਸਕਦੇ ਹਨ।