9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਵਿਚ ਲੋਕਾਂ ਨੂੰ ਲਾਹਾ ਲੈਣ ਦਾ ਸੱਦਾ

_Madam Jitinder Kaur
9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਵਿਚ ਲੋਕਾਂ ਨੂੰ ਲਾਹਾ ਲੈਣ ਦਾ ਸੱਦਾ

Sorry, this news is not available in your requested language. Please see here.

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਬੈਠਕ

ਫਾਜਿ਼ਲਕਾ, 5 ਜਨਵਰੀ 2024

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਹਿਮ ਬੈਠਕ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਕੌਰ ਜੀ ਦੀ ਪ੍ਰਧਾਨਗੀ ਹੇਠ ਹੋਈ।

ਬੈਠਕ ਦੌਰਾਨ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਕੌਰ ਜੀ ਨੇ  ਦੱਸਿਆ ਕਿ ਇਸ ਤੋਂ ਬਿਨ੍ਹਾਂ 9 ਮਾਰਚ 2024 ਨੂੰ ਅਗਲੀ ਕੌਮੀ ਲੋਕ ਅਦਾਲਤ ਵੀ ਲਗਾਈ ਜਾਵੇਗੀ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਨੂੰ ਤਰਜੀਹ ਦੇਣ ਕਿਉਂਕਿ ਇਸ ਨਾਲ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਨੇ ਧਿਰਾਂ ਦੀ ਹੀ ਇਕ ਤਰਾਂ ਨਾਲ ਜਿੱਤ ਹੁੰਦੀ ਹੈ ਅਤੇ ਕੇਸ ਦਾ ਵੀ ਪੱਕਾ ਨਿਪਟਾਰਾ ਹੋ ਜਾਂਦਾ ਹੈ।

ਇਸ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਲਈ ਵੀ ਵਿਅਕਤੀ ਜਿੱਥੇ ਕੇਸ ਚਲਦਾ ਹੋਵੇ ਜਾਂ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਬੈਠਕ ਵਿਚ ਪੁਲਿਸ ਵਿਭਾਗ ਨੂੰ ਅਣਟ੍ਰੇਸਡ ਕੇਸਾਂ ਸਬੰਧੀ ਤੇਜੀ ਨਾਲ ਕਾਰਵਾਈ ਕਰਨ ਅਤੇ ਕਲੋਜਰ ਰਿਪੋਰਟ ਜਿੱਥੇ ਭਰੀ ਜਾਣੀ ਹੈ, ਉਹ ਜਲਦੀ ਭਰਨ ਦੀ ਹਦਾਇਤ ਵੀ ਕੀਤੀ ਗਈ।

ਬੈਠਕ ਵਿਚ ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਜਗਮੋਹਨ ਸਿੰਘ ਸੰਘੇ, ਚੀਫ ਜ਼ੁਡੀਸੀਅਲ ਮੈਜਿਸਟੇ੍ਰਟ ਮੈਡਮ ਅਮਨਦੀਪ ਕੌਰ, ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ, ਐਸ.ਪੀ. ਗੁਰਮੀਤ ਸਿੰਘ, ਸਹਾਇਕ ਜ਼ਿਲ੍ਹਾ ਐਟਾਰਨੀ ਵਜੀਰ ਕੰਬੋਜ, ਬਾਰ ਐਸੋਸੀਏਸ਼ਨ ਪ੍ਰਧਾਨ ਫਾਜ਼ਿਲਕਾ ਸ਼ਰੈਨਿਕ ਜੈਨ, ਸ਼ਸ਼ੀਕਾਤ ਆਦਿ ਵੀ ਹਾਜਰ ਸਨ।