ਨਾਜਾਇਜ਼ ਸ਼ਰਾਬ ਤਿਆਰ ਕਰਨ ਤੇ ਤਸਕਰੀ ਕਰਨ ਵਾਲਿਆ ਵਿਰੁੱਧ ਪਟਿਆਲਾ ਪੁਲਿਸ ਵੱਲੋਂ ਵੱਡੀ ਕਾਰਵਾਈ

illegal liquor patiala

25 ਮਾਮਲੇ ਦਰਜ, 440 ਲਿਟਰ ਲਾਹਣ, 23 ਵਿਅਕਤੀ ਗ੍ਰਿਫ਼ਤਾਰ
ਪਟਿਆਲਾ, 6 ਸਤੰਬਰ :
ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆ ਵਿਰੁੱਧ ਪਟਿਆਲਾ ਪੁਲਿਸ ਨੇ ਮਿਤੀ 31 ਅਗਸਤ ਤੋਂ ਅੱਜ ਤੱਕ ਸਖਤ ਕਾਰਵਾਈ ਕਰਦਿਆਂ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਦੀ ਅਗਵਾਈ ਹੇਠ 25 ਮਾਮਲੇ ਦਰਜ ਕੀਤੇ ਹਨ। ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ‘ਚ ਲਾਹਣ ਤੇ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ ਹੈ। ਪੁਲਿਸ ਦੇ ਬੁਲਾਰੇ ਮੁਤਾਬਕ 31 ਅਗਸਤ ਤੋਂ 6 ਸਤੰਬਰ ਵਿਚ 25 ਮਾਮਲੇ ਦਰਜ ਕਰਕੇ 440 ਲਿਟਰ ਲਾਹਣ, 1811 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ, 255 ਬੋਤਲਾਂ ਸ਼ਰਾਬ ਠੇਕਾ ਦੇਸੀ ਪੰਜਾਬ, 34 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਕੇ 23 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।